ਡਿਪੋਰਟੇਸ਼ਨ ਦੇ ਮੁੱਦੇ ‘ਤੇ DGP ਗੌਰਵ ਯਾਦਵ ਦਾ ਵੱਡਾ ਐਕਸ਼ਨ, ਚਾਰ ਮੈਂਬਰੀ ਕਮੇਟੀ ਦਾ ਕੀਤਾ ਗਠਨ
ਅਮਰੀਕਾ ਤੋਂ ਡਿਪੋਰਟ ਕੀਤੇ ਗਏ ਪੰਜਾਬ ਦੇ ਲੋਕਾਂ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ।ਡੀਜੀਪੀ ਗੌਰਵ ਯਾਦਵ ਨੇ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਡੂੰਘਾਈ ਨਾਲ ਜਾਂਚ ਕਰੇਗੀ। ਇਸ ਦੇ ਨਾਲ ਹੀ ਗੈਰ-ਕਾਨੂੰਨੀ ਮਨੁੱਖੀ ਤਸਕਰੀ ‘ਚ ਸ਼ਾਮਲ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ
ਦੱਸ ਦਈਏ ਕਿ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਪਹੁੰਚੇ ਪੰਜਾਬ ਦੇ 31 ਲੋਕਾਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਜਾ ਚੁੱਕਾ ਹੈ। ਡੀਜੀਪੀ ਪੰਜਾਬ ਨੇ ਟਵੀਟ ਕੀਤਾ ਕਿ “ਸੰਯੁਕਤ ਰਾਜ ਅਮਰੀਕਾ ਵਲੋਂ ਪੰਜਾਬ ਦੇ ਰਹਿਣ ਵਾਲੇ ਭਾਰਤੀ ਨਾਗਰਿਕਾਂ ਦੇ ਦੇਸ਼ ਨਿਕਾਲੇ ਤੋਂ ਪੈਦਾ ਹੋਣ ਵਾਲੇ ਗੈਰ-ਕਾਨੂੰਨੀ ਮਨੁੱਖੀ ਤਸਕਰੀ/ਗੈਰ-ਕਾਨੂੰਨੀ ਪ੍ਰਵਾਸ ਦੇ ਮੁੱਦੇ ਦੀ ਜਾਂਚ ਕਰਨ ਲਈ ਪਰਵੀਨ ਸਿਨਹਾ, ਆਈ.ਪੀ.ਐਸ, ਏ.ਡੀ.ਜੀ.ਪੀ. (ਐਨ.ਆਰ.ਆਈ) ਦੀ ਪ੍ਰਧਾਨਗੀ ਹੇਠ ਇੱਕ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਸ਼ਿਵ ਵਰਮਾ, ਆਈ.ਪੀ.ਐਸ, ਏ.ਡੀ.ਜੀ.ਪੀ (ਅੰਦਰੂਨੀ ਸੁਰੱਖਿਆ) ਡਾ. ਐਸ. ਬੂਪਤੀ, ਆਈ.ਪੀ.ਐਸ, ਆਈ.ਜੀ.ਪੀ (ਪ੍ਰੋਵਿਜ਼ਨਿੰਗ) ਅਤ ਸਤਿੰਦਰ ਸਿੰਘ, ਆਈ.ਪੀ.ਐਸ, ਡੀ.ਆਈ.ਜੀ. ਬਾਰਡਰ ਰੇਂਜ ਸ਼ਾਮਲ ਹਨ।”
12-13 ਫਰਵਰੀ ਨੂੰ ਅਮਰੀਕਾ ਦੌਰੇ ‘ਤੇ ਪੀਐਮ ਮੋਦੀ, ਜਾਣੋ ਕਦੋ ਕਰਨਗੇ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ
ਉਨ੍ਹਾਂ ਅੱਗੇ ਕਿਹਾ ਕਿ “ਵਿਸ਼ੇਸ਼ ਜਾਂਚ ਟੀਮ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕਾਨੂੰਨ ਅਤੇ ਤੱਥਾਂ ਦੇ ਅਧਾਰ ‘ਤੇ ਯੋਗ ਕਾਰਵਾਈ ਕੀਤੀ ਜਾਵੇ ਅਤੇ ਜੋ ਵੀ ਵਿਅਕਤੀ ਗੈਰਕਾਨੂੰਨੀ ਕੰਮਾਂ, ਗੈਰਕਾਨੂੰਨੀ ਮਾਈਗ੍ਰੇਸ਼ਨ/ਮਾਨਵ ਤਸਕਰੀ ‘ਚ ਸ਼ਾਮਲ ਪਾਇਆ ਜਾਂਦਾ ਹੈ, ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਗਠਿਤ ਕਮੇਟੀ ਨੂੰ ਜਾਂਚ ਵਿੱਚ ਕਿਸੇ ਵੀ ਹੋਰ ਪੁਲਿਸ ਅਧਿਕਾਰੀ ਨੂੰ ਸ਼ਾਮਲ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ ਅਤੇ ਜੋ ਸਬੰਧਤ ਸੀਨੀਅਰ ਪੁਲਿਸ ਸੁਪਰਡੈਂਟਾਂ/ਪੁਲਿਸ ਕਮਿਸ਼ਨਰਾਂ ਨਾਲ ਤਾਲਮੇਲ ਬਣਾਈ ਰੱਖੇਗੀ, ਜਿਨ੍ਹਾਂ ਨੂੰ ਕਮੇਟੀ ਨੂੰ ਸਾਰੀ ਲੋੜੀਂਦੀ ਸਹਾਇਤਾ ਅਤੇ ਬੁਨਿਆਦੀ ਢਾਂਚਾਗਤ ਸਹੂਲਤਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।”