DGP ਗੌਰਵ ਯਾਦਵ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਅਧਿਕਾਰੀਆਂ ਨਾਲ ਲਾਅ ਐਂਡ ਆਰਡਰ ਨੂੰ ਲੈ ਕੇ ਕੀਤੀ ਮੀਟਿੰਗ || Punjab News

0
121
DGP Gaurav Yadav held a meeting with the officials regarding law and order through video conferencing

DGP ਗੌਰਵ ਯਾਦਵ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਅਧਿਕਾਰੀਆਂ ਨਾਲ ਲਾਅ ਐਂਡ ਆਰਡਰ ਨੂੰ ਲੈ ਕੇ ਕੀਤੀ ਮੀਟਿੰਗ

ਲੋਕ ਸਭਾ ਚੋਣਾਂ ਦੇ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਐਸਐਚਓਜ਼ ਅਤੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਅੱਤਵਾਦ ਵਿਰੁੱਧ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ। ਨਾਲ ਹੀ ਅਪਰਾਧੀਆਂ ਨਾਲ ਕਿਵੇਂ ਨਜਿੱਠਣਾ ਹੈ, ਇਸ ਬਾਰੇ ਰਣਨੀਤੀ ਤਿਆਰ ਕੀਤੀ ਗਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਗੌਰਵ ਯਾਦਵ ਨਾਲ ਕੀਤੀ ਸੀ ਮੀਟਿੰਗ

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਰੋਜ਼ਾਨਾ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰ ਵਿੱਚ ਬੈਠਣ। ਨਾਲ ਹੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਹੋਵੇਗਾ। ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਹ ਮੁਲਾਕਾਤ ਇਸ ਲਈ ਵੀ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਚੋਣਾਂ ਪੂਰੀਆਂ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਗੌਰਵ ਯਾਦਵ ਨਾਲ ਮੀਟਿੰਗ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨਾਲ ਲੋਕਾਂ ਵੱਲੋਂ ਮਿਲੀਆਂ ਸ਼ਿਕਾਇਤਾਂ ਅਤੇ ਸੁਝਾਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਦੱਸ ਦਈਏ ਕਿ ਮੁੱਖ ਮੰਤਰੀ ਖੁਦ ਪੁਲਿਸ ਅਧਿਕਾਰੀਆਂ ਨਾਲ ਲਗਾਤਾਰ ਸਮੀਖਿਆ ਮੀਟਿੰਗਾਂ ਕਰ ਰਹੇ ਹਨ।

ਇਹ ਵੀ ਪੜ੍ਹੋ : ਸਹੁਰਿਆਂ ਤੋਂ ਤੰਗ ਆ ਨੌਜਵਾਨ ਨੇ ਨਹਿਰ ’ਚ ਛਾਲ ਮਾਰ ਕੀਤੀ ਖੁਦਖੁਸ਼ੀ

30 ਹਜ਼ਾਰ ਲੋਕਾਂ ਦੀਆਂ ਸ਼ਿਕਾਇਤਾਂ ਦਾ ਕਰ ਚੁੱਕੀ ਨਿਪਟਾਰਾ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਬੈਠਣ ਦੇ ਹੁਕਮ ਲਾਗੂ ਹੋਣ ਤੋਂ ਬਾਅਦ ਪੁਲਿਸ ਹੁਣ ਤੱਕ 30 ਹਜ਼ਾਰ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰ ਚੁੱਕੀ ਹੈ। ਇਸ ਦੇ ਨਾਲ ਹੀ ਜਿਹੜੇ ਦਫ਼ਤਰ ਨਹੀਂ ਪਹੁੰਚ ਸਕਦੇ। ਉਨ੍ਹਾਂ ਦੀ ਸਹੂਲਤ ਲਈ ਸਰਕਾਰ ਵੱਲੋਂ ਇੱਕ ਪੋਰਟਲ ਬਣਾਇਆ ਗਿਆ ਹੈ। ਜਿਸ ਵਿੱਚ ਉਹ ਆਪਣੇ ਵਿਚਾਰ ਪ੍ਰਗਟ ਕਰ ਸਕਦਾ ਹੈ। ਇਸ ਦੇ ਲਈ ਤੁਸੀਂ pgd.punjabpolice.gov.in ‘ਤੇ ਲਾਗਇਨ ਕਰ ਸਕਦੇ ਹੋ।

 

 

 

LEAVE A REPLY

Please enter your comment!
Please enter your name here