ਗੁਰਦਾਸਪੁਰ, 28 ਮਾਰਚ- ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਨੂੰ ਡਾਇਲਸਸ ਸੈਂਟਰ ਦਾ ਵੱਡਾ ਤੋਹਫ਼ਾ ਮਿਲਿਆ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਵਰਚੂਅਲ ਤੌਰ ‘ਤੇ (ਆਨ-ਲਾਈਨ) ਡਾਇਲਸਸ ਸੈਂਟਰ ਦਾ ਉਦਘਾਟਨ ਕੀਤਾ ਗਿਆ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਤੋਂ ਇਲਾਵਾ ਫ਼ਿਰੋਜ਼ਪੁਰ ਅਤੇ ਮੁਕਤਸਰ ਦੇ ਹਸਪਤਾਲਾਂ ਦੇ ਡਾਇਲਸਸ ਸੈਂਟਰਾਂ ਦਾ ਉਦਘਾਟਨ ਵੀ ਕੀਤਾ ਗਿਆ ਹੈ।
ਪੰਜਾਬ ਵਿਧਾਨ ਸਭਾ ਬਜਟ ਸੈਸ਼ਨ: ਜਥੇਦਾਰ ਸਾਹਿਬਾਨ ਨੂੰ ਬਦਲਣ ਦਾ ਮੁੱਦਾ ਸਦਨ ‘ਚ ਉਠਿਆ
ਮੁੱਖ ਮੰਤਰੀ ਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਅੱਜ ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿਖੇ ਡਾਇਲਸਸ ਸੈਂਟਰ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਦੀ ਬਹੁਤ ਪੁਰਾਣੀ ਮੰਗ ਪੂਰੀ ਹੋਈ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੰਸ ਫਾਊਂਡੇਸ਼ਨ ਦੇ ਸਹਿਯੋਗ ਦੇ ਨਾਲ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਇਹ ਡਾਇਲਸਸ ਯੂਨਿਟ ਸਥਾਪਿਤ ਕੀਤਾ ਗਿਆ ਹੈ, ਜਿਸ ਵਿੱਚ 6 ਡਾਇਲਸਸ ਯੂਨਿਟ ਲਗਾਏ ਗਏ ਹਨ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਡਾਇਲਸਸ ਕਰਵਾਉਣ ਵਾਲੇ ਮਰੀਜ਼ਾਂ ਨੂੰ ਨਿੱਜੀ ਹਸਪਤਾਲਾਂ ਵਿਚੋਂ ਬਹੁਤ ਰਕਮ ਖ਼ਰਚ ਕਰਕੇ ਆਪਣਾ ਡਾਇਲਸਸ ਕਰਵਾਉਣਾ ਪੈਂਦਾ ਸੀ ਪਰ ਹੁਣ ਜ਼ਿਲ੍ਹਾ ਹਸਪਤਾਲ ਵਿੱਚ ਡਾਇਲਸਸ ਸੈਂਟਰ ਸ਼ੁਰੂ ਹੋਣ ਨਾਲ ਮਰੀਜ਼ਾਂ ਨੂੰ ਡਾਇਲਸਸ ਦੀ ਸਹੂਲਤ ਬਿਲਕੁਲ ਮੁਫ਼ਤ ਮਿਲੇਗੀ। ਉਨ੍ਹਾਂ ਕਿਹਾ ਕਿ ਡਾਇਲਸਸ ਸੈਂਟਰ ਵਿੱਚ ਮਾਹਿਰ ਡਾਕਟਰਾਂ ਦੀ ਤਾਇਨਾਤੀ ਕੀਤੀ ਗਈ ਹੈ ਜਿਨ੍ਹਾਂ ਦੀ ਦੇਖ-ਰੇਖ ਹੇਠ ਇਹ ਸੈਂਟਰ ਚੱਲੇਗਾ।
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਮੋਹਰੀ ਬਣਾਉਣਾ ਉਨ੍ਹਾਂ ਦੀ ਤਰਜੀਹ ਹੈ ਅਤੇ ਉਹ ਆਪਣੇ ਇਸ ਟੀਚੇ ਨੂੰ ਪੂਰਾ ਕਰਨ ਲਈ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਦੇ ਨਾਲ ਡਾਕਟਰਾਂ ਦੀ ਘਾਟ ਨੂੰ ਪੂਰਾ ਕੀਤਾ ਗਿਆ ਹੈ ਅਤੇ ਦਵਾਈਆਂ ਦੀ ਉਪਲਬਧਤਾ ਨੂੰ ਵੀ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਮਰੀਜ਼ਾਂ ਲਈ ਮਿਆਰੀ ਤੇ ਸਸਤੀਆਂ ਸਿਹਤ ਸੇਵਾਵਾਂ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਹੀ ਉਪਲਬਧ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਲਿਆਂਦੀ ਸਿਹਤ ਕ੍ਰਾਂਤੀ ਦਾ ਗੁਰਦਾਸਪੁਰ ਨੂੰ ਵੱਡਾ ਲਾਭ ਮਿਲਿਆ ਹੈ। ਡਾਇਲਸਸ ਸੈਂਟਰ ਦੀ ਸ਼ੁਰੂਆਤ ਮੌਕੇ ਅੱਜ ਪਹਿਲੇ ਦਿਨ ਪਿੰਡ ਪਾਹੜਾ, ਮੁਕੇਰੀਆਂ ਅਤੇ ਜ਼ਿਲ੍ਹੇ ਦੇ ਹੋਰ ਪਿੰਡਾਂ ਵਿੱਚ ਡਾਇਲਸਸ ਕਰਵਾਉਣ ਆਏ ਮਰੀਜ਼ਾਂ ਨਾਲ ਚੇਅਰਮੈਨ ਰਮਨ ਬਹਿਲ ਨੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ।