ਚੰਡੀਗੜ੍ਹ ‘ਚ ਅੱਜ Diljit Dosanjh ਦਾ Concert, ਇਹ ਸੜਕਾਂ ਰਹਿਣਗੀਆਂ ਬੰਦ, ਟਰੈਫਿਕ ਐਡਵਾਈਜ਼ਰੀ ਜਾਰੀ
ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ-34 ਸਥਿਤ ਐਗਜ਼ੀਬਿਸ਼ਨ ਗਰਾਊਂਡ ‘ਚ ਅੱਜ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਦਾ ਸ਼ੋਅ ਹੋ ਰਿਹਾ ਹੈ। ਚੰਡੀਗੜ੍ਹ ਟਰੈਫਿਕ ਪੁਲਿਸ ਨੇ ਇਸਦੇ ਮੱਦੇਨਜ਼ਰ ਐਡਵਾਈਜ਼ਰੀ ਜਾਰੀ ਕੀਤੀ ਹੈ ਤਾਂ ਕਿ ਸ਼ੋਅ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਕੋਈ ਦਿੱਕਤ ਨਾ ਆਵੇ। 2400 ਟਰੈਫਿਕ ਪੁਲੀਸ ਮੁਲਾਜ਼ਮ ਇਨ੍ਹਾਂ ਸਾਰੇ ਪ੍ਰਬੰਧਾਂ ’ਤੇ ਨਜ਼ਰ ਰੱਖਣਗੇ।
ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਵਿਸ਼ੇਸ਼ ਟਰੈਫਿਕ ਪਲਾਨ ਵੀ ਤਿਆਰ ਕੀਤਾ ਗਿਆ ਹੈ। ਸੈਕਟਰ-34 ਪ੍ਰਦਰਸ਼ਨੀ ਮੈਦਾਨ ਅਤੇ ਸੈਕਟਰ 33/34 ਡਿਵਾਈਡਿੰਗ ਰੋਡ ਨੇੜੇ ਸੜਕਾਂ ਤੋਂ ਬਚਣ ਲਈ ਕਿਹਾ ਗਿਆ ਹੈ। ਪਿਕਾਡਲੀ ਚੌਂਕ (ਸੈਕਟਰ 20/21-33/34 ਚੌਂਕ) ਅਤੇ ਨਿਊ ਲੇਬਰ ਚੌਂਕ (ਸੈਕਟਰ 20/21-33/34 ਚੌਂਕ) ਵਿਖੇ ਭਾਰੀ ਆਵਾਜਾਈ ਹੋ ਸਕਦੀ ਹੈ। ਇਸ ਲਈ ਉਨ੍ਹਾਂ ਨੂੰ ਸ਼ਾਮ 4 ਵਜੇ ਤੋਂ ਬਾਅਦ ਇਨ੍ਹਾਂ ਚੌਕਾਂ ਵੱਲ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਦੱਸ ਦਈਏ ਕਿ ਪ੍ਰੋਗਰਾਮ ਵਿੱਚ ਕਈ ਵੀ.ਵੀ.ਆਈ.ਪੀਜ਼ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼ਾਮਲ ਹਨ।
ਪੰਜਾਬ-ਚੰਡੀਗੜ੍ਹ ‘ਚ ਹੋਰ ਵਧੇਗੀ ਠੰਢ! ਇਨ੍ਹਾਂ ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜਾਰੀ