ਕੌਣ ਸੀ ਜਸਵੰਤ ਸਿੰਘ ਖਾਲੜਾ? ਜਿਸ ‘ਤੇ ਆਧਾਰਿਤ ਹੈ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ ’95’
ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਦੀ ਫਿਲਮ ‘ਪੰਜਾਬ 95’ ਪਿਛਲੇ ਦੋ ਸਾਲਾਂ ਤੋਂ ਰਿਲੀਜ਼ ਲਈ ਤਿਆਰ ਹੈ ਪਰ ਸਮੇਂ-ਸਮੇਂ ‘ਤੇ ਇਸ ਨੂੰ ਕਿਸੇ ਨਾ ਕਿਸੇ ਰੁਕਾਵਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਾਇਕ ਨੇ ਹਾਲ ਹੀ ਵਿੱਚ ਫਿਲਮ ਦਾ ਆਪਣਾ ਪਹਿਲਾ ਲੁੱਕ ਪੋਸਟਰ ਸਾਂਝਾ ਕੀਤਾ ਅਤੇ ਸੰਕੇਤ ਦਿੱਤਾ ਕਿ ਇਹ ਆਖਰਕਾਰ ਇਸ ਸਾਲ ਫਰਵਰੀ ਵਿੱਚ ਰਿਲੀਜ਼ ਹੋ ਸਕਦੀ ਹੈ।
ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ
ਫਿਲਮ ‘ਪੰਜਾਬ 95’ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਦੱਸੀ ਜਾਂਦੀ ਹੈ। ਅਦਾਕਾਰ ਨੇ ਫਿਲਮ ਤੋਂ ਜੋ ਲੁੱਕ ਸ਼ੇਅਰ ਕੀਤੀ ਹੈ, ਉਸ ‘ਚ ਉਹ ਜ਼ਮੀਨ ‘ਤੇ ਬੈਠੇ ਨਜ਼ਰ ਆ ਰਹੇ ਹਨ। ਉਸਦਾ ਪੂਰਾ ਚਿਹਰਾ ਖੂਨ ਨਾਲ ਲੱਥਪੱਥ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਦੋ ਬੱਚਿਆਂ ਨਾਲ ਆਪਣੀ ਇਕ ਫੋਟੋ ਵੀ ਸ਼ੇਅਰ ਕੀਤੀ ਹੈ। ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਨੇ ‘ਪੰਜਾਬ 95’ ਦੇ ਨਿਰਮਾਤਾਵਾਂ ਨੂੰ ਫਿਲਮ ‘ਚ 120 ਕੱਟ ਲਗਾਉਣ ਦਾ ਨਿਰਦੇਸ਼ ਦਿੱਤਾ ਸੀ। ਹੁਣ ਫਿਲਮ ਅਖੀਰ ਕਿੰਨੇ ਕੱਟਾ ਤੋਂ ਬਾਅਦ ਰਿਲੀਜ਼ ਹੋ ਰਹੀ ਹੈ ਇਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਕੌਣ ਸੀ ਜਸਵੰਤ ਸਿੰਘ ਖਾਲੜਾ?
ਮੀਡੀਆ ਰਿਪੋਰਟਾਂ ਅਨੁਸਾਰ, ਜਸਵੰਤ ਸਿੰਘ ਖਾਲੜਾ ਅੰਮ੍ਰਿਤਸਰ ਵਿੱਚ ਇੱਕ ਬੈਂਕ ਦੇ ਡਾਇਰੈਕਟਰ ਸਨ। ਆਪ੍ਰੇਸ਼ਨ ਬਲੂ ਸਟਾਰ ਦੌਰਾਨ ਪੰਜਾਬ ਪੁਲਿਸ ਦੁਆਰਾ ਹਜ਼ਾਰਾਂ ਨੌਜਵਾਨਾਂ ਦੇ ਕਤਲ ਅਤੇ ਸਸਕਾਰ ਨੂੰ ਲੈ ਕੇ ਖਾਲੜਾ ਵਲੋਂ ਖੁਲਾਸਾ ਕਰਨ ਵਾਲੀ ਇੱਕ ਖੋਜ ਤੋਂ ਬਾਅਦ ਉਸਨੂੰ ਕਥਿਤ ਤੌਰ ‘ਤੇ ਅਗਵਾ ਕਰ ਲਿਆ ਗਿਆ ਸੀ। ਉਸ ਦੀ ਮੌਤ ਨੂੰ ਲੈ ਕੇ ਅੱਜ ਤੱਕ ਸਸਪੈਂਸ ਬਣਿਆ ਹੋਇਆ ਹੈ।
ਇਹ ਵੀ ਪੜੋ :ਕਪੂਰਥਲਾ ‘ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰ ਜ਼ਖ਼ਮੀ
ਦੱਸਿਆ ਜਾਂਦਾ ਹੈ ਕਿ ਖਾਲੜਾ ਦੀ ਪਤਨੀ ਪਰਮਜੀਤ ਕੌਰ ਨੇ 2022 ਵਿੱਚ ਹੀ ਪਰਿਵਾਰ ਸਮੇਤ ਫਿਲਮ ਦੇਖੀ ਸੀ ਅਤੇ ਇਸ ਨੂੰ ਰਿਲੀਜ਼ ਕਰਨ ਦੀ ਇਜਾਜ਼ਤ ਦਿੱਤੀ ਸੀ। ਉਨ੍ਹਾਂ ਨੇ ਫਿਲਮ ਦੇ 120 ਕੱਟਾਂ ਖਿਲਾਫ ਆਵਾਜ਼ ਵੀ ਉਠਾਈ ਅਤੇ ਇਸ ਨੂੰ ਬਿਨਾਂ ਕਿਸੇ ਕੱਟ ਦੇ ਰਿਲੀਜ਼ ਕਰਨ ਦੀ ਮੰਗ ਕੀਤੀ ਸੀ।