Diljit ਦੁਸਾਂਝ ਦਾ ਕੱਲ੍ਹ ਲੁਧਿਆਣਾ ਵਿੱਚ Concert, ਸਮਾਰੋਹ ਨੂੰ ਲੈ ਕੇ ਪ੍ਰਸ਼ਾਸ਼ਨ ਵੱਲੋਂ ਪੁਖਤਾ ਪ੍ਰਬੰਧ
ਲੁਧਿਆਣਾ : 31 ਦਸੰਬਰ ਦੀ ਰਾਤ ਨੂੰ ਹਰ ਕੋਈ ਜਸ਼ਨ ਮਨਾਉਣਾ ਚਾਹੁੰਦਾ ਹੈ। ਹਰ ਕੋਈ ਪਿਛਲੇ ਸਾਲ ਨੂੰ ਅਲਵਿਦਾ ਕਹਿ ਨਵੇਂ ਸਾਲ ਦਾ ਸਵਾਗਤ ਖਾਸ ਤਰੀਕੇ ਨਾਲ ਕਰਨਾ ਚਾਹੁੰਦਾ ਹੈ। ਅਜਿਹੇ ‘ਚ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨਵੇਂ ਸਾਲ ਤੋਂ ਪਹਿਲਾਂ 31 ਦਸੰਬਰ ਦੀ ਸ਼ਾਮ ਨੂੰ ਲੁਧਿਆਣਾ ‘ਚ ਲਾਈਵ ਸ਼ੋਅ ਕਰਨ ਜਾ ਰਹੇ ਹਨ। ਜਿਸ ਨੂੰ ਲੈ ਕੇ ਲੋਕਾਂ ਚ ਕਾਫੀ ਉਤਸ਼ਾਹ ਹੈ।
2 ਹਜ਼ਾਰ ਵਾਧੂ ਪੁਲੀਸ ਮੁਲਾਜ਼ਮ ਤਾਇਨਾਤ
ਜੇਕਰ ਸੁਰੱਖਿਆ ਪ੍ਰਬੰਧਾਂ ਦੀ ਗੱਲ ਕਰੀਏ ਤਾਂ 31 ਦਸੰਬਰ ਦੀ ਰਾਤ ਨੂੰ 2 ਹਜ਼ਾਰ ਵਾਧੂ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਕੁੱਲ 18 ਅਜਿਹੀਆਂ ਥਾਵਾਂ ਦੀ ਸ਼ਨਾਖਤ ਕੀਤੀ ਗਈ ਹੈ ਜਿੱਥੇ ਲੋਕ ਆਪਣੇ ਵਾਹਨ ਪਾਰਕ ਕਰਨਗੇ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਵਿੱਚ ਹੋਣ ਵਾਲੇ ਸਮਾਗਮ ਵਿੱਚ ਲੋਕਾਂ ਨੂੰ ਲਿਜਾਣ ਲਈ ਈ-ਰਿਕਸ਼ਾ ਦਾ ਪ੍ਰਬੰਧ ਕੀਤਾ ਗਿਆ ਹੈ।
ਪੰਜਾਬ ਬੰਦ: ਰੇਲ ਤੇ ਸੜਕੀ ਆਵਾਜਾਈ ਰਹੇਗੀ ਠੱਪ, 107 ਟਰੇਨਾਂ ਕੈਂਸਲ, ਦੇਖੋ List
ਪਾਰਕਿੰਗ ਦੇ ਪ੍ਰਬੰਧਾਂ ਸਬੰਧੀ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਸੂਚਨਾ ਅਨੁਸਾਰ ਕੇ.ਵੀ.ਐਮ ਸਕੂਲ ਸਿਵਲ ਲਾਈਨ, ਬੀ.ਵੀ.ਐਮ ਸਕੂਲ ਕਿਚਲੂ ਨਗਰ, ਐਸ.ਸੀ.ਡੀ. ਸਰਕਾਰੀ ਕਾਲਜ, ਸਰਕਾਰੀ ਕਾਲਜ ਫ਼ਾਰ ਗਰਲਜ਼ ਭਾਰਤ ਨਗਰ ਚੌਕ, ਸਤਿਗੁਰੂ ਰਾਮ ਸਿੰਘ ਪੋਲੀਟੈਕਨਿਕ ਕਾਲਜ ਰਿਸ਼ੀ ਨਗਰ ਵਿਖੇ ਵਾਹਨ ਪਾਰਕ ਕੀਤੇ ਜਾ ਸਕਣਗੇ। ਇਸ ਤੋਂ ਇਲਾਵਾ ਪੁਲੀਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿੰਨੀ ਸਕੱਤਰੇਤ ਵਿਖੇ ਬਹੁਮੰਜ਼ਿਲਾ ਪਾਰਕਿੰਗ, ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਪਾਰਕਿੰਗ ਅਤੇ ਗੁਰੂ ਨਾਨਕ ਦੇਵ ਭਵਨ ਵਿਖੇ ਵਾਹਨਾਂ ਦੀ ਪਾਰਕਿੰਗ ਦੇ ਪ੍ਰਬੰਧ ਕੀਤੇ ਗਏ ਹਨ।