ਦਿਲਜੀਤ ਦੋਸਾਂਝ ਦੀ Most Awaited ਫਿਲਮ ਇਸ ਦਿਨ ਹੋਵੇਗੀ ਰਿਲੀਜ਼, ਖਾਲੜਾ ਦੇ ਕਿਰਦਾਰ ‘ਚ ਤਸਵੀਰਾਂ ਆਈਆਂ ਸਾਹਮਣੇ
ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਕਾਫੀ ਸਮੇਂ ਤੋਂ ਸੁਰਖੀਆਂ ‘ਚ ਹੈ। ਹਾਲਾਂਕਿ ਹੁਣ ਲੱਗਦਾ ਹੈ ਕਿ ਇਹ ਫਿਲਮ ਜਲਦ ਹੀ ਰਿਲੀਜ਼ ਹੋ ਸਕਦੀ ਹੈ। ਹਾਲ ਹੀ ‘ਚ ਦਿਲਜੀਤ ਨੇ ਆਪਣੀ ਫਿਲਮ ਬਾਰੇ ਇਕ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਨੇ ਫਿਲਮ ਪੰਜਾਬ ’95 ਦੀ ਪਹਿਲੀ ਝਲਕ ਰਿਲੀਜ਼ ਕਰ ਦਿੱਤੀ ਹੈ। ਇਸ ਫਿਲਮ ‘ਚ ਉਹ ਜਸਵੰਤ ਸਿੰਘ ਖਾਲੜਾ ਦਾ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ।
ਫਰਵਰੀ ‘ਚ ਰਿਲੀਜ਼ ਹੋਵੇਗੀ ‘ਪੰਜਾਬ 95’
ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਲਿਖਿਆ, “ਬਹੁਤ ਉਡੀਕੀ ਜਾ ਰਹੀ ਫਿਲਮ ਫਰਵਰੀ ‘ਚ ਰਿਲੀਜ਼ ਹੋ ਰਹੀ ਹੈ। ਇਸ ਕਾਰਨ ਅਸੀਂ ਆਪਣੀ ਐਲਬਮ ਦੀ ਰਿਲੀਜ਼ ਨੂੰ ਮੁਲਤਵੀ ਕਰ ਰਹੇ ਹਾਂ। ਦਿਲਜੀਤ ਨੇ ਆਪਣੀ ਇੰਸਟਾ ਸਟੋਰੀ ‘ਤੇ ਫਿਲਮ ਦੇ ਨਾਂ ਦਾ ਜ਼ਿਕਰ ਨਹੀਂ ਕੀਤਾ ਪਰ ਸ਼ੇਅਰ ਕੀਤੀਆਂ ਤਸਵੀਰਾਂ ਤੋਂ ਪ੍ਰਸ਼ੰਸਕ ਅੰਦਾਜ਼ਾ ਲਗਾ ਰਹੇ ਹਨ ਕਿ ਉਹ ਆਪਣੀ ਫਿਲਮ ‘ਪੰਜਾਬ 95’ ਦੀ ਗੱਲ ਕਰ ਰਹੇ ਹਨ।
ਦਿਲਜੀਤ ਦੋਸਾਂਝ ਦੀ ਫਿਲਮ ਪੰਜਾਬ 95 ਲੰਬੇ ਸਮੇਂ ਤੋਂ ਵਿਵਾਦਾਂ ਵਿੱਚ ਹੈ। ਫਿਲਮ ਦਾ ਨਿਰਦੇਸ਼ਨ ਹਨੀ ਤ੍ਰੇਹਨ ਨੇ ਕੀਤਾ ਹੈ। ਇਹ ਫਿਲਮ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਬਾਇਓਪਿਕ ਹੈ। ਕਹਾਣੀ ਬਹੁਤ ਹੀ ਸੰਵੇਦਨਸ਼ੀਲ ਮੁੱਦੇ ‘ਤੇ ਹੈ। ਪਹਿਲਾਂ ਕਿਹਾ ਜਾ ਰਿਹਾ ਸੀ ਕਿ ਇਸ ਫਿਲਮ ‘ਤੇ 85 ਕੱਟ ਲਗਾਏ ਜਾਣਗੇ ਪਰ ਰਿਵੀਜ਼ਨ ਕਮੇਟੀ ਕੋਲ ਜਾਣ ਤੋਂ ਬਾਅਦ ਕਿਹਾ ਗਿਆ ਕਿ ਇਸ ‘ਤੇ 120 ਕੱਟ ਲਗਾਏ ਜਾਣਗੇ। ਹਾਲਾਂਕਿ ਫਿਲਮ ‘ਤੇ ਕਿੰਨੀ ਕੈਂਚੀ ਚੱਲੀ, ਇਸ ਬਾਰੇ ਅਧਿਕਾਰਤ ਜਾਣਕਾਰੀ ਅਜੇ ਆਉਣੀ ਬਾਕੀ ਹੈ।
CM ਮਾਨ ਨੇ MLA ਗੁਰਪ੍ਰੀਤ ਗੋਗੀ ਦੇ ਦਿਹਾਂਤ ਤੇ ਜਤਾਇਆ ਦੁੱਖ