ਸੁਨਾਮ ਹਲਕੇ ‘ਚ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਸ਼ੁਰੂਆਤ

0
35
Sunam constituency

ਸੁਨਾਮ, 30 ਅਕਤੂਬਰ 2025 : ਸੁਨਾਮ ਹਲਕੇ ਵਿੱਚ ਬਰਸਾਤਾਂ ਤੇ ਹੜ੍ਹਾਂ ਦੌਰਾਨ ਨੁਕਸਾਨੀ ਗਈ ਫਸਲ ਵਾਲੇ ਕਿਸਾਨਾਂ ਨੂੰ ਅੱਜ ਕਣਕ ਦੇ ਬੀਜ ਮੁਫ਼ਤ ਮੁਹੱਈਆ (Wheat seeds provided free of cost) ਕਰਵਾਉਣ ਦੀ ਸ਼ੁਰੂਆਤ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਯੋਗ ਅਗਵਾਈ ਤੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਕੀਤੀ ਗਈ ।

ਬਰਸਾਤਾਂ ਅਤੇ ਹੜ੍ਹ ਕਾਰਨ ਸੂਬੇ ਦੇ ਕਿਸਾਨਾਂ ਨੂੰ ਅਣ-ਗਿਣਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ

ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ (Mukesh Juneja, Chairman of Market Committee Sunam) ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਤਰਫ਼ੋਂ ਕਣਕ ਦੇ ਬੀਜ ਦੀ ਮੁਫ਼ਤ ਵੰਡ ਕਰਦਿਆਂ ਕਿਹਾ ਕਿ ਬਰਸਾਤਾਂ ਅਤੇ ਹੜ੍ਹ ਕਾਰਨ ਸੂਬੇ ਦੇ ਕਿਸਾਨਾਂ ਨੂੰ ਅਣ-ਗਿਣਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਸੂਬੇ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ । ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਮੁਫ਼ਤ ਬੀਜ ਵੰਡਣ ਦੀ ਪਹਿਲ ਕੀਤੀ ਗਈ ਹੈ । ਇਸੇ ਤਹਿਤ ਅੱਜ ਸੁਨਾਮ ਹਲਕੇ ਦੇ 99 ਕਿਸਾਨਾਂ ਨੂੰ 145 ਕੁਆਟਲ ਬੀਜ ਵੰਡਿਆਂ ਗਿਆ ਹੈ । ਉਨ੍ਹਾਂ ਦੱਸਿਆ ਕਿ ਬਲਾਕ ਦੇ ਕਰੀਬ 244 ਪ੍ਰਭਾਵਿਤ ਕਿਸਾਨਾਂ ਨੂੰ ਇਹ ਬੀਜ ਵੰਡਿਆਂ ਜਾਵੇਗਾ ।

ਪ੍ਰਭਾਵਿਤ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਫ਼ਤ ਬੀਜ ਪ੍ਰਦਾਨ ਕੀਤਾ ਜਾ ਰਿਹਾ ਹੈ

ਖੇਤੀਬਾੜੀ ਅਫ਼ਸਰ ਸੁਨਾਮ (Agriculture Officer Sunam) ਡਾ. ਇੰਦਰਜੀਤ ਸਿੰਘ ਭੱਟੀ ਨੇ ਦੱਸਿਆ ਕਿ ਪ੍ਰਭਾਵਿਤ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਫ਼ਤ ਬੀਜ ਪ੍ਰਦਾਨ ਕੀਤਾ ਜਾ ਰਿਹਾ ਹੈ, ਇਸ ਲਈ ਉਹ ਆਨ-ਲਾਈਨ ਅਪਲਾਈ ਕਰ ਸਕਦੇ ਹਨ ਤੇ ਪਟਵਾਰੀ ਤੋਂ ਤਸਦੀਕ ਹੋਣ ਉਪਰੰਤ ਖੇਤੀਬਾੜੀ ਵਿਭਾਗ ਨੂੰ ਕਣਕ ਦਾ ਮੁਫ਼ਤ ਬੀਜ ਉਪਲੱਬਧ ਕਰਵਾ ਦਿੱਤਾ ਜਾਵੇਗਾ । ਇਸ ਤੋ ਇਲਾਵਾ ਓਹਨਾ ਨੇ ਦੱਸਿਆ ਕਿ ਸੀਡ ਵਿਲੇਜ ਸਕੀਮ ਅਧੀਨ 50 % ਸਬਸਿਡੀ ਤੇ ਵੀ ਕਣਕ ਦਾ ਬੀਜ ਉਪਲਬਧ ਹੈ ਅਤੇ ਕਿਸਾਨ ਆਨਲਾਈਲ ਪੋਰਟਲ ਤੇ ਅਪਲਾਈ ਕਰਕੇ ਪ੍ਰਾਪਤ ਕਰ ਸਕਦੇ ਹਨ । ਇਸ ਮੌਕੇ ਸੁਨਾਮ ਹਲਕੇ ਦੇ ਵੱਡੀ ਗਿਣਤੀ ਕਿਸਾਨ ਮੌਜੂਦ ਸਨ । ਇਸ ਮੌਕੇ ਪੀ. ਏ. ਸੰਜੀਵ ਸੰਜੂ, ਸਾਹਿਬ ਸਿੰਘ, ਸੰਦੀਪ ਜਿੰਦਲ, ਮਨਪ੍ਰੀਤ ਬਾਂਸਲ, ਮਨਿੰਦਰ ਸਿੰਘ ਲਖਮੀਰਵਾਲਾ, ਕੁਲਦੀਪ ਸ਼ੇਰੋਂ, ਹਰਦੀਪ ਸਿੰਘ, ਜਸਵੰਤ ਸਿੰਘ, ਜੱਗਾ ਤੇ ਮੁਖਤਿਆਰ ਸਿੱਧੂ ਤੇ ਸੁਨਾਮ ਹਲਕੇ ਦੇ ਵੱਡੀ ਗਿਣਤੀ ਕਿਸਾਨ ਮੌਜੂਦ ਸਨ ।

Read More : ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਬਰਿੰਦਰ ਗੋਇਲ ਵੱਲੋਂ ਘੱਗਰ ਇਲਾਕਿਆਂ ਦਾ ਦੌਰਾ

LEAVE A REPLY

Please enter your comment!
Please enter your name here