ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਗਰਾਊਂਡ ਜ਼ੀਰੋ ‘ਤੇ ਫੀਲਡ ‘ਚ ਤਾਇਨਾਤ

0
27
District administration teams

ਦੂਧਨਸਾਧਾਂ, ਪਟਿਆਲਾ, 31 ਅਗਸਤ 2025 : ਪਟਿਆਲਾ ਦੇ ਡਿਪਟੀ ਕਮਿਸ਼ਨਰ (Deputy Commissioner) ਡਾ. ਪ੍ਰੀਤੀ ਯਾਦਵ ਨੇ ਅੱਜ ਮੁੜ ਤੋਂ ਜ਼ਿਲ੍ਹੇ ਵਿੱਚ ਨਦੀਆਂ ਦੇ ਵਹਾਅ ਦਾ ਗਰਾਊਂਡ ਜ਼ੀਰੋ ‘ਤੇ ਜਾਕੇ ਜਾਇਜ਼ਾ ਲਿਆ । ਉਨ੍ਹਾਂ ਨੇ ਦੇਵੀਗੜ੍ਹ ਵਿਖੇ ਘੱਗਰ ਅਤੇ ਦੂਧਨਸਾਧਾਂ ਨੇੜੇ ਖਤੌਲੀ ਵਿਖੇ ਟਾਂਗਰੀ ਨਦੀ ਦੇ ਪਾਣੀ ਦੇ ਵਹਾਅ ਦਾ ਨਿਰੀਖਣ ਕੀਤਾ (Water flow of Tangri river observed at Khatauli near Dudhan Sadhan) । ਉਨ੍ਹਾਂ ਦੇ ਨਾਲ ਐਸਡੀਐਮ ਦੂਧਨਸਾਧਾਂ ਕਿਰਪਾਲਵੀਰ ਸਿੰਘ ਸਮੇਤ ਡਰੇਨੇਜ ਵਿਭਾਗ ਦੇ ਨਿਗਰਾਨ ਇੰਜੀਨੀਅਰ ਰਜਿੰਦਰ ਘਈ, ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ ਤੇ ਹੋਰ ਅਧਿਕਾਰੀ ਤੇ ਇਲਾਕੇ ਦੇ ਪਤਵੰਤੇ ਅਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਨੁਮਾਇੰਦੇ ਵੀ ਮੌਜੂਦ ਸਨ ।

ਲੋਕ ਘਬਰਾਹਟ ‘ਚ ਨਾ ਆਉਣ, ਸਥਿਤੀ ਨਿਯਤਰਨ ਹੇਠ-ਡਾ. ਪ੍ਰੀਤੀ ਯਾਦਵ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰ‌ਦਿਆਂ ਦੱਸਿਆ ਕਿ ਘੱਗਰ ਸਮੇਤ ਟਾਂਗਰੀ ਨਦੀ (Tangri River including Ghaggar) ਦੇ ਕੈਚਮੈਂਟ ਖੇਤਰ ਵਿੱਚ ਪਏ ਭਾਰੀ ਮੀਂਹ ਕਰਕੇ ਇਨ੍ਹਾਂ ਨਦੀਆਂ ਦੇ ਪਾਣੀ ਦੇ ਪੱਧਰ ਵਿੱਚ ਚੋਖਾ ਵਾਧਾ ਹੋਇਆ ਹੈ ਅਤੇ ਕਈ ਪਿੰਡਾਂ ਵਿੱਚ ਪਾਣੀ ਉਛਲਕੇ ਖੇਤਾਂ ਵਿੱਚ ਵੀ ਗਿਆ ਹੈ । ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਸਾਰੀਆਂ ਟੀਮਾਂ ਅਤੇ ਸਮੁੱਚੀ ਮਸ਼ੀਨਰੀ ਗਰਾਊਂਡ ਜ਼ੀਰੋ ‘ਤੇ ਫੀਲਡ ਵਿੱਚ ਕੰਮ ਕਰ ਰਹੀ ਹੈ ।

ਡਿਪਟੀ ਕਮਿਸ਼ਨਰ ਵੱਲੋਂ ਦੇਵੀਗੜ੍ਹ ‌ਵਿਖੇ ਘੱਗਰ ਤੇ ਖਤੌਲੀ ਵਿਖੇ ਟਾਂਗਰੀ ਨਦੀ ਦੇ ਵਹਾਅ ਦਾ ਜਾਇਜ਼ਾ

ਡਾ. ਪ੍ਰੀਤੀ ਯਾਦਵ (Dr. Preeti Yadav) ਨੇ ਕਿਹਾ ਕਿ ਅਸੀਂ ਪਿਛਲੇ ਤਿੰਨ ਦਿਨਾਂ ਤੋਂ ਸਾਰੀ ਸਥਿਤੀ ਉਪਰ 24 ਘੰਟੇ ਕੰਮ ਕਰਦੇ ਹੋਏ ਪੂਰੀ ਨਿਗਰਾਨੀ ਰੱਖ ਰਹੇ ਹਾਂ ਅਤੇ ਹੁਣ ਪਾਣੀ ਘਟ ਰਿਹਾ ਹੈ ਅਤੇ ਇਸ ਦਾ ਪ੍ਰਭਾਵ ਰਾਜਪੁਰਾ ਤੇ ਘਨੌਰ ਖੇਤਰ ਵਿੱਚ ਦਿਸਣਾ ਸ਼ੁਰੂ ਹੋ ਗਿਆ ਹੈ। ਪ੍ਰੰਤੂ ਅਜੇ ਪਾਣੀ ਸਮਾਣਾ ਤੇ ਸ਼ੁਤਰਾਣਾ ਇਲਾਕੇ ਵਿੱਚ ਜਾਵੇਗਾ, ਇਸ ਲਈ ਪੂਰਾ ਪ੍ਰਸ਼ਾਸਨ ਤੇ ਸਬੰਧਤ ਵਿਭਾਗ 24 ਘੰਟੇ ਨਿਰੰਤਰ ਚੌਕਸ ਹਨ ਤੇ ਹਰ ਤਰ੍ਹਾਂ ਦੀ ਸੰਭਾਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਸਾਡੀ ਪੂਰੀ ਤਿਆਰੀ ਹੈ ।

ਪਟਿਆਲਾ ਦੀ ਵੱਡੀ ਨਦੀ ਜਾਂ ਛੋਟੀ ਨਦੀ ਵਿੱਚ ਪਾਣੀ ਨਹੀਂ ਆਇਆ ਹੈ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਟਿਆਲਾ ਦੀ ਵੱਡੀ ਨਦੀ ਜਾਂ ਛੋਟੀ ਨਦੀ ਵਿੱਚ ਪਾਣੀ ਨਹੀਂ ਆਇਆ ਹੈ ਅਤੇ ਨਾ ਹੀ ਫਿਲਹਾਲ ਕੋਈ ਪਾਣੀ ਆਉਣ ਦੀ ਕਿਸੇ ਤਰ੍ਹਾਂ ਦੀ ਸੰਭਾਵਨਾ ਹੈ, ਇਸ ਲਈ ਸ਼ਹਿਰ ਨਿਵਾਸੀ ਬਿਲਕੁਲ ਵੀ ਘਬਰਾਹਟ ਵਿੱਚ ਨਾਹ ਆਉਣ। ਜੇਕਰ ਲੋੜ ਪਵੇ ਤਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਨੰਬਰ ਨੰਬਰ 0175-2350550 ਅਤੇ 2358550 ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ ਜੋ ਕਿ 24 ਘੰਟੇ ਕਾਰਜਸ਼ੀਲ ਹਨ ਤਾਂ ਜੋ ਪਾਣੀ ਦੀ ਨਿਕਾਸੀ ਸਬੰਧੀ ਕਿਸੇ ਵੀ ਸਮੱਸਿਆ ਨੂੰ ਤੁਰੰਤ ਹੱਲ ਕੀਤਾ ਜਾ ਸਕੇ ।

ਕਿਸੇ ਵੀ ਤਰ੍ਹਾਂ ਦੀਆਂ ਹੜ੍ਹ ਦੀਆਂ ਅਫ਼ਵਾਹਾਂ ਨਾ ਫੈਲਾਈਆਂ ਜਾਣ

ਉਨ੍ਹਾਂ ਲੋਕਾਂ ਨੂੰ ਸੁਚੇਤ ਵੀ ਕੀਤਾ ਕਿ ਕਿਸੇ ਵੀ ਤਰ੍ਹਾਂ ਦੀਆਂ ਹੜ੍ਹ ਦੀਆਂ ਅਫ਼ਵਾਹਾਂ ਨਾ ਫੈਲਾਈਆਂ ਜਾਣ ਅਤੇ ਨਾ ਹੀ ਅਜਿਹੀਆਂ ਕਿਸੇ ਗ਼ਲਤ ਖ਼ਬਰਾਂ ਜਾਂ ਸੂਚਨਾਵਾਂ ਉਪਰ ਵਿਸ਼ਵਾਸ਼ ਕੀਤਾ ਜਾਵੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰਤ ਟਵਿੱਟਰ-ਐਕਸ ਹੈਂਡਲ ਡੀ. ਸੀ. ਪਟਿਆਲਾ ਤੇ ਡੀ. ਪੀ. ਆਰ. ਓ. ਪਟਿਆਲਾ ਦੇ ਫੇਸਬੁਕ ਪੇਜ ਤੋਂ ਸਹੀ ਤੇ ਪੁਖ਼ਤਾ ਜਾਣਕਾਰੀ ਲਈ ਜਾ ਸਕਦੀ ਹੈ।ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ‘ਚੋਂ ਲੰਘਦੇ ਨਦੀਆਂ ਤੇ ਨਾਲਿਆਂ ਦੀ 24 ਘੰਟੇ ਨਜ਼ਰਸਾਨੀ ਕੀਤੀ ਜਾ ਰਹੀ ਹੈ ਤੇ ਐਮਰਜੈਂਸੀ ਰਿਸਪਾਂਸ ਟੀਮਾਂ ਵੀ ਬਣਾਈਆਂ ਗਈਆਂ ਹਨ ਜਿਸ ਲਈ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਘਬਰਾਹਟ ਵਿੱਚ ਆਉਣ ਦੀ ਲੋੜ ਨਹੀਂ ਹੈ ।

ਡਿਪਟੀ ਕਮਿਸ਼ਨਰ ਨੇ ਦਿੱਤੀ ਲੋਕਾਂ ਨੂੰ ਭਾਰੀ ਮੀਂਹ ਕਰਕੇ ਤੇ ਘੱਗਰ, ਟਾਂਗਰੀ ਤੇ ਮਾਰਕੰਡਾ ਆਦਿ ਦੇ ਕੰਢਿਆਂ ਨੇੜੇ ਨਾ ਜਾਣ ਦੀ ਸਲਾਹ

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਭਾਰੀ ਮੀਂਹ ਕਰਕੇ ਤੇ ਘੱਗਰ, ਟਾਂਗਰੀ ਤੇ ਮਾਰਕੰਡਾ ਆਦਿ ਦੇ ਕੰਢਿਆਂ ਨੇੜੇ ਨਾ ਜਾਣ ਦੀ ਸਲਾਹ ਵੀ ਦਿੱਤੀ । ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਫੀਲਡ ਵਿੱਚ ਲੋਕਾਂ ਦੇ ਸੰਪਰਕ ਵਿੱਚ ਹਨ, ਜਿਸ ਕਰਕੇ ਸਾਨੂੰ ਸਹੀ ਤੇ ਜਮੀਨੀ ਪੱਧਰ ਦੀ ਜਾਣਕਾਰੀ ਮਿਲ ਰਹੀ ਹੈ, ਇਸ ਲਈ ਲੋੜੀਂਦੀਆਂ ਥਾਵਾਂ ਵਿਖੇ ਲੋੜੀਂਦੀ ਮਸ਼ੀਨਰੀ ਤੇ ਹੋਰ ਸਾਜੋ ਸਮਾਨ ਤਾਇਨਾਤ ਕੀਤਾ ਗਿਆ ਹੈ ਤਾਂ ਕਿ ਲੋੜ ਪੈਣ ਉਤੇ ਨਦੀਆਂ ਦੇ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਜਾ ਸਕੇ ਤੇ ਲੋੜੀਂਦੀ ਸਹਾਇਤਾ ਪਹੁੰਚਾਈ ਜਾ ਸਕੇ । ਉਨ੍ਹਾਂ ਨੇ ਲੋਕਾਂ ਦਾ ਧੰਨਵਾਦ ਵੀ ਕੀਤਾ, ਜਿਨ੍ਹਾਂ ਵੱਲੋਂ ਪ੍ਰਸ਼ਾਸਨ ਨੂੰ ਪੂਰੀ ਜਾਣਕਾਰੀ ਦਿੰਦੇ ਹੋਏ, ਸਥਿਤੀ ਨਾਲ ਨਿਪਟਣ ਲਈ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ।

Read More : ਡਿਪਟੀ ਕਮਿਸ਼ਨਰ ਨੇ ਬਲਟਾਣਾ ਅਤੇ ਮੁਬਾਰਿਕਪੁਰ ਦਾ ਦੌਰਾ ਕੀਤਾ

LEAVE A REPLY

Please enter your comment!
Please enter your name here