ਪਟਿਆਲਾ, 23 ਅਕਤੂਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਜੋਤ ਸਿੰਘ ਬੈਂਸ, ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਦੀ ਰਹਿਨੁਮਾਈ ਅਤੇ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ (District level Punjabi literature creation and poetry singing competition) ਕਰਵਾਏ ਗਏ ।
ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਮੈਟ੍ਰਿਕ ਪੱਧਰ ਤੱਕ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ
ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ (Various government and private schools in the district) ਦੇ ਮੈਟ੍ਰਿਕ ਪੱਧਰ ਤੱਕ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ । ਇਸ ਸਮਾਗਮ ਵਿੱਚ ਖੇਤਰੀ ਟ੍ਰਾਂਸਪੋਰਟ ਅਫ਼ਸਰ, ਪਟਿਆਲਾ ਬਬਨਦੀਪ ਸਿੰਘ ਵਾਲੀਆ, ਨੇ ਮੁੱਖ ਮਹਿਮਾਨ ਅਤੇ ਸੰਦੀਪ ਨਾਗਰ, ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾ, ਨਾਭਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ । ਇਨ੍ਹਾਂ ਮੁਕਾਬਲਿਆਂ ਵਿੱਚ ਚਾਰ ਵੰਨਗੀਆਂ ਲੇਖ ਰਚਨਾ, ਕਹਾਣੀ ਰਚਨਾ, ਕਵਿਤਾ ਰਚਨਾ ਅਤੇ ਕਵਿਤਾ ਗਾਇਨ ਸ਼ਾਮਲ ਸਨ ।
ਖੋਜ ਅਫ਼ਸਰ ਵੱਲੋਂ ਮੁਕਾਬਲਿਆਂ ਵਿਚ ਭਾਗ ਲੈਣ ਆਏ ਮਹਿਮਾਨਾਂ, ਸਮੂਹ ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨ ਦਾ ਜੀ ਆਇਆਂ ਆਖ ਕੇ ਕੀਤਾ ਗਿਆ ਸਵਾਗਤ
ਡਾ. ਮਨਜਿੰਦਰ ਸਿੰਘ ਖੋਜ ਅਫ਼ਸਰ (Dr. Manjinder Singh Research Officer) ਵੱਲੋਂ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਆਏ ਮਹਿਮਾਨਾਂ, ਸਮੂਹ ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨ ਦਾ ਜੀ ਆਇਆਂ ਆਖ ਕੇ ਸਵਾਗਤ ਕੀਤਾ ਗਿਆ । ਇਨ੍ਹਾਂ ਮੁਕਾਬਲਿਆਂ ਵਿੱਚ ਲੇਖ ਰਚਨਾ ਵੰਨਗੀ ਵਿੱਚੋਂ ਪਹਿਲਾ ਸਥਾਨ ਜਸ਼ਨਦੀਪ ਸਿੰਘ, ਸ. ਸ. ਸ. ਸ. ਸਕੂਲ,ਅਲੂਣਾ, ਦੂਜਾ ਸਥਾਨ ਭਵਨ ਭੂਸ਼ਨ, ਅਵਰ ਲੇਡੀ ਫਾਤਿਮਾ ਕਾਨਵੈਂਟ ਸਕੂਲ ਅਤੇ ਤੀਜਾ ਸਥਾਨ ਪਰੀਨਾਜ਼, ਅਵਰ ਲੇਡੀ ਫਾਤਿਮਾ ਕਾਨਵੈਂਟ ਸਕੂਲ ਨੇ ਪ੍ਰਾਪਤ ਕੀਤਾ । ਕਹਾਣੀ ਰਚਨਾ ਵਿੱਚੋਂ ਪਹਿਲਾ ਸਥਾਨ ਅਲੀਜ਼ਾ,
ਸ. ਸ. ਸ. ਸ. ਸਿਉਣਾ, ਦੂਜਾ ਸਥਾਨ ਹਰਪ੍ਰੀਤ ਕੌਰ, ਸ.ਸ.ਸ.ਸ. ਵਜੀਦਪੁਰ ਅਤੇ ਤੀਜਾ ਸਥਾਨ ਐਂਜਲ, ਸ. ਸ. ਸ. ਸ. ਸ. ਚੱਪੜ ਨੇ ਕੀਤਾ ਹਾਸਲ
ਸ. ਸ. ਸ. ਸ. ਸਿਉਣਾ, ਦੂਜਾ ਸਥਾਨ ਹਰਪ੍ਰੀਤ ਕੌਰ, ਸ.ਸ.ਸ.ਸ. ਵਜੀਦਪੁਰ ਅਤੇ ਤੀਜਾ ਸਥਾਨ ਐਂਜਲ, ਸ. ਸ. ਸ. ਸ. ਸ. ਚੱਪੜ ਨੇ ਹਾਸਲ ਕੀਤਾ । ਕਵਿਤਾ ਰਚਨਾ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਕਿਰਨਜੋਤ ਕੌਰ, ਸ. ਸ. ਸ. ਸ. ਸ. ਸਿਵਲ ਲਾਈਨਜ਼, ਪਟਿਆਲਾ, ਦੂਜਾ ਸਥਾਨ ਜਸਮੀਤ ਕੌਰ, ਸ. ਸ. ਸ. ਸ. (ਲੜਕੀਆਂ), ਨਾਭਾ ਅਤੇ ਤੀਜਾ ਸਥਾਨ ਮਨਪ੍ਰੀਤ ਕੌਰ, ਸ. ਸ. ਸ. ਕੰ. ਸਕੂਲ, ਸਨੌਰ ਨੇ ਹਾਸਲ ਕੀਤਾ। ਇਸ ਤਰ੍ਹਾਂ ਕਵਿਤਾ ਗਾਇਨ ਵਿੱਚੋਂ ਪਹਿਲਾ ਸਥਾਨ ਤਨਵੀਰ ਕੌਰ, ਬੁੱਢਾ ਦਲ ਪਬਲਿਕ ਸਕੂਲ, ਪਟਿਆਲਾ ਦੂਜਾ ਸਥਾਨ ਏਕਮਜੋਤ ਸਿੰਘ, ਅਲਾਇੰਸ ਇੰਟਰਨੈਸ਼ਨਲ ਸਕੂਲ, ਬਨੂੜ ਅਤੇ ਤੀਜਾ ਸਥਾਨ ਹਰਗੁਨ ਪ੍ਰੀਤ ਕੌਰ,ਅਕਾਲ ਅਕੈਡਮੀ ਰੀਠਖੇੜੀ, ਪਟਿਆਲਾ ਨੇ ਪ੍ਰਾਪਤ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚੋਂ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਆਰਥੀ ਰਾਜ ਪੱਧਰ ਤੇ ਕਰਵਾਏ ਜਾਣ ਵਾਲੇ ਮੁਕਾਬਲਿਆਂ ਵਿੱਚ ਭਾਗ ਲੈ ਸਕਣਗੇ ।
ਬਬਨਦੀਪ ਸਿੰਘ ਵਾਲੀਆ ਨੇ ਦਿੱਤੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ
ਇਸ ਮੌਕੇ ਬਬਨਦੀਪ ਸਿੰਘ ਵਾਲੀਆ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਨੂੰ ਭਾਸ਼ਾ ਵਿਭਾਗ ਵੱਲੋਂ ਕਰਵਾਈਆਂ ਜਾਂਦੀਆਂ ਗਤੀਵਿਧੀਆਂ ਵਿੱਚ ਹੋਰ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ । ਇਸ ਦੌਰਾਨ ਸੰਦੀਪ ਨਾਗਰ ਨੇ ਵਿਦਿਆਰਥੀਆਂ ਨਾਲ ਆਪਣੀ ਜਿੰਦਗੀ ਦੇ ਤਜ਼ਰਬੇ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਅੱਗੇ ਵਧਣ ਲਈ ਪ੍ਰੇਰਨਾ ਦਿੱਤੀ ਅਤੇ ਇਸ ਦੌਰਾਨ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ, ਵਿਭਾਗੀ ਕਿਤਾਬਾਂ, ਮੈਡਲ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ।
ਸਮਾਗਮ ਵਿਚ ਪ੍ਰਧਾਨਗੀ ਮੰਡਲ ਵਿੱਚ ਸ਼ਾਮਲ ਮਹਿਮਾਨਾਂ ਦਾ ਵਿਭਾਗੀ ਪੁਸਤਕ ‘ਮੁਹਾਵਰਾ ਕੋਸ਼’ ਅਤੇ ਸ਼ਾਲ ਦੇ ਕੇ ਕੀਤਾ ਗਿਆ ਸਨਮਾਨ
ਸਮਾਗਮ ਵਿਚ ਪ੍ਰਧਾਨਗੀ ਮੰਡਲ ਵਿੱਚ ਸ਼ਾਮਲ ਮਹਿਮਾਨਾਂ ਦਾ ਵਿਭਾਗੀ ਪੁਸਤਕ ‘ਮੁਹਾਵਰਾ ਕੋਸ਼’ (Departmental book ‘Idiom Dictionary’) ਅਤੇ ਸ਼ਾਲ ਦੇ ਕੇ ਸਨਮਾਨ ਕੀਤਾ ਗਿਆ । ਇਨ੍ਹਾਂ ਮੁਕਾਬਲਿਆਂ ਵਿੱਚ ਜੱਜਾਂ ਦੀ ਭੂਮਿਕਾ ਬਲਵਿੰਦਰ ਸੰਧੂ, ਬਲਵਿੰਦਰ ਸਿੰਘ ਭੱਟੀ, ਸਤਨਾਮ ਪੰਜਾਬੀ ਅਤੇ ਡਾ. ਲਕਸ਼ਮੀ ਨਰਾਇਣ ਭੀਖੀ ਵੱਲੋਂ ਨਿਭਾਈ ਗਈ । ਮੰਚ ਸੰਚਾਲਕ ਦੀ ਭੂਮਿਕਾ ਗੁਰਮੇਲ ਸਿੰਘ, ਸੀਨੀਅਰ ਸਹਾਇਕ ਨੇ ਬਾਖੂਬੀ ਨਿਭਾਈ । ਇਸ ਸਮਾਗਮ ਨੂੰ ਸਫ਼ਲਤਾਪੂਰਵਕ ਸੰਪੰਨ ਕਰਵਾਉਣ ਵਿੱਚ ਡਾ. ਸੰਤੋਖ ਸਿੰਘ ਸੁੱਖੀ, ਸਤਪਾਲ ਸਿੰਘ, ਖੋਜ ਅਫ਼ਸਰ, ਨਵਨੀਤ ਕੌਰ, ਸੀਨੀਅਰ ਸਹਾਇਕ, ਹਰਦੀਪ ਕੌਰ, ਜੂਨੀ. ਸਕੇਲ ਸਟੈਨੋ ਅਤੇ ਸਟੈਨੋ ਦੇ ਵਿਦਿਆਰਥੀਆਂ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ ।
Read More : ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਭਾਸ਼ਾ ਦੇ ਸ਼ਬਦ-ਜੋੜਾਂ ਬਾਰੇ ਗੋਸ਼ਟੀ ਆਯੋਜਿਤ