ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਕੀਤਾ ਸਨਮਾਨਤ 

0
13
District Planning Committee
ਪਟਿਆਲਾ, 21 ਅਗਸਤ 2025 : ਜ਼ਿਲ੍ਹਾ ਯੋਜਨਾ ਕਮੇਟੀ (District Planning Committee) ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਇਪਰੂਵਮੈਂਟ ਟਰੱਸਟ ਨਾਭਾ ਦਾ ਚੇਅਰਮੈਨ ਨਿਯੁਕਤ ਹੋਣ ਤੋਂ ਬਾਅਦ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦਫਤਰ ਵਿੱਚ ਉਨ੍ਹਾਂ ਨੂੰ ਡਿਪਟੀ ਆਰ. ਓ. ਜਸਵਿੰਦਰ ਕੌਰ ਦੀ ਅਗਵਾਈ ਹੇਠ ਸਮੁੱਚੇ ਸਟਾਫ ਵੱਲੋਂ ਵਿਦਾਇਗੀ ਪਾਰਟੀ ਦਿੱਤੀ ਗਈ ਅਤੇ ਉਨ੍ਹਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ ।

ਨਾਭਾ ਵਿਖੇ ਇਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਸੰਭਾਲਣਗੇ ਆਪਣਾ ਅਹੁਦਾ

ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ (Chairman Jassi Sohianwala) ਨੇ ਕਿਹਾ ਕਿ ਆਮ‌ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪਾਰਟੀ ਪ੍ਰਤੀ ਮੇਰੀ ਮਿਹਨਤ ਅਤੇ ਇਮਾਨਦਾਰੀ ਨੂੰ ਦੇਖਦਿਆਂ ਮੈਨੂੰ ਸਤੰਬਰ 2022 ਵਿੱਚ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੀ ਜ਼ਿਮੇਵਾਰੀ ਦਿੱਤੀ ਗਈ ਸੀ, ਜਿਸਨੂੰ ਮੈਂ 3 ਸਾਲਾਂ ਦੇ ਕਰੀਬ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਇਆ ਹੈ, ਉਸ ਲਈ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦਾਂ ਹਾਂ ।
ਸਰਕਾਰ ਵੱਲੋਂ ਹੁਣ ਮੈਨੂੰ ਇਪਰੂਵਮੈਂਟ ਟਰੱਸਟ ਨਾਭਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਅਤੇ ਮੈਂ 21 ਅਗਸਤ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਇਪਰੂਵਮੈਂਟ ਟਰੱਸਟ ਨਾਭਾ ਵਿਖੇ ਚੇਅਰਮੈਨ ਵਜੋਂ ਆਪਣਾ ਅਹੁਦਾ ਸੰਭਾਲ ਰਿਹਾ ਹਾਂ, ਇਸ ਲਈ ਅੱਜ ਜ਼ਿਲ੍ਹਾ ਯੋਜਨਾ ਕਮੇਟੀ ਦਫਤਰ ਵਿੱਚੋ ਵਿਦਾਇਗੀ ਲਈ ਹੈ ਅਤੇ ਇਸ ਮੌਕੇ ਸਮੁੱਚੇ ਸਟਾਫ (Staff) ਵਲੋਂ ਵਿਸ਼ੇਸ਼ ਤੌਰ ਤੇ ਮਾਣ ਸਨਮਾਨ (Honor and respect) ਕੀਤਾ । ਉਨ੍ਹਾਂ ਕਿਹਾ ਕਿ ਦਫ਼ਤਰੀ ਕੰਮ ਕਰਨ ਸਮੇਂ ਸਮੁੱਚੇ ਸਟਾਫ ਨੇ ਉਨ੍ਹਾਂ ਦਾ ਪੂਰਾ ਸਹਿਯੋਗ ਦਿੱਤਾ ।

LEAVE A REPLY

Please enter your comment!
Please enter your name here