ਜ਼ਿਲ੍ਹਾ ਨਿਵਾਸੀ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਲਈ ਜਰੂਰ ਪੁੱਜਣ-ਡਿਪਟੀ ਕਮਿਸ਼ਨਰ

0
36
Deputy Commissioner

ਪਟਿਆਲਾ, 2 ਨਵੰਬਰ 2025 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਿੰਦ ਦੀ ਚਾਦਰ (Hind di chadar) ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨ੍ਹੰ ਸਮਰਪਿਤ 4 ਨਵੰਬਰ ਦੀ ਸ਼ਾਮ ਨੂੰ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ (Light and Sound Show) ਰਾਹੀਂ ਸੰਗਤ ਨੂੰ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ । ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Deputy Commissioner Dr. Preeti Yadav) ਨੇ ਕਰਦਿਆਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਇਹ ਇਤਿਹਾਸਕ ਲਾਈਟ ਐਂਡ ਸਾਊਂਡ ਸ਼ੋਅ ਨੂੰ ਆਪਣੇ ਪਰਿਵਾਰਾਂ ਸਮੇਤ ਜਰੂਰ ਦੇਖਣ ਅਤੇ ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ ਤੋਂ ਜਾਣੂ ਹੋਣ ਦੀ ਅਪੀਲ ਕੀਤੀ ਹੈ ।

ਸੰਗਤ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਏਗਾ 4 ਨਵੰਬਰ ਨੂੰ ਪੋਲੋ ਗਰਾਊਂਡ ਵਿਖੇ ਹੋਣ ਵਾਲਾ ਲਾਈਟ ਐਂਡ ਸਾਊਂਡ ਸ਼ੋਅ : ਡਾ. ਪ੍ਰੀਤੀ ਯਾਦਵ

ਡਾ. ਪ੍ਰੀਤੀ ਯਾਦਵ ਨੇ ਸਮੂਹ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਵਿਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦਾ ਸੱਦਾ ਦਿੰਦਿਆਂ ਦੱਸਿਆ ਕਿ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ (Life of Sri Guru Tegh Bahadur Ji) , ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਜਾਵੇਗਾ ।

45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ ਤੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਜਾਵੇਗਾ

ਉਨ੍ਹਾਂ ਦੱਸਿਆ ਕਿ ਇਸ ਸ਼ਾਨਦਾਰ ਪੇਸ਼ਕਾਰੀ ਨਾਲ ਸੰਗਤਾਂ ਨੂੰ ਅਨੋਖਾ ਅਨੁਭਵ ਹੋਵੇਗਾ, ਜੋ ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫ਼ੇ ਨੂੰ ਸੁੰਦਰਤਾ ਨਾਲ ਦਰਸਾਉਂਦੀ ਹੈ । ਡਾ. ਯਾਦਵ ਨੇ ਕਿਹਾ ਕਿ ਇਹ ਸ਼ੋਅ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਾਨਵਤਾ ਅਤੇ ਦਇਆ ਦੇ ਸੰਦੇਸ਼ ਨੂੰ ਸੱਚੀ ਸ਼ਰਧਾਂਜ਼ਲੀ ਹੋਵੇਗੀ ।

ਏ. ਡੀ. ਸੀ. ਨਵਰੀਤ ਕੌਰ ਸੇਖੋਂ ਤੇ ਐਸ. ਪੀ. ਪਲਵਿੰਦਰ ਸਿੰਘ ਚੀਮਾ ਵੱਲੋਂ ਪੋਲੋ ਗਰਾਊਂਡ ਵਿਖੇ ਤਿਆਰੀਆਂ ਦਾ ਜਾਇਜ਼ਾ,

ਇਸੇ ਦੌਰਾਨ ਏ. ਡੀ. ਸੀ. (ਸ਼ਹਿਰੀ) (ਵਿਕਾਸ) ਨਵਰੀਤ ਕੌਰ ਸੇਖੋਂ ਅਤੇ ਐਸ. ਪੀ. (ਸਿਟੀ) ਪਲਵਿੰਦਰ ਸਿੰਘ ਚੀਮਾ ਨੇ ਪੋਲੋ ਗਰਾਊਂਡ ਵਿਖੇ 4 ਨਵੰਬਰ ਨੂੰ ਸ਼ਾਮ 7 ਵਜੇ ਤੋਂ 8.30 ਵਜੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਇਸ ਸ਼ੋਅ ਨੂੰ ਕਰਵਾਉਣ ਵਾਲੀ ਏਜੰਸੀ ਸਮੇਤ ਪੁਲਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ।

ਸ਼ੋਅ ਲਈ ਦਾਖਲਾ ਮੁਫ਼ਤ ਤੇ ਖੁੱਲ੍ਹਾ ਹੋਵੇਗਾ, ਕੋਈ ਵੀ ਬਿਨ੍ਹਾਂ ਕਿਸੇ ਪਾਸ ਤੋਂ ਸ਼ੋਅ ਵਿੱਚ ਸ਼ਾਮਿਲ ਹੋ ਸਕਦਾ ਹੈ

ਏ. ਡੀ. ਸੀ. ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ 4 ਨਵੰਬਰ ਨੂੰ ਸ਼ਾਮ 5:30 ਵਜੇ ਸ਼ੋਅ ਲਈ ਦਾਖਲਾ ਸ਼ੁਰੂ ਹੋਵੇਗਾ ਅਤੇ ਕੋਈ ਵੀ ਬਿਨ੍ਹਾਂ ਕਿਸੇ ਪਾਸ ਤੋਂ ਸ਼ੋਅ ਵਿੱਚ ਸ਼ਾਮਿਲ ਹੋ ਸਕਦਾ ਹੈ ਅਤੇ ਹਰੇਕ ਲਈ ਖੁੱਲ੍ਹਾ ਦਾਖਲਾ ਹੈ । ਏ. ਡੀ. ਸੀ. ਨੇ ਦੱਸਿਆ ਕਿ ਇਸ ਸ਼ੋਅ ਦੌਰਾਨ ਜ਼ਿਲ੍ਹੇ ਭਰ ਵਿੱਚੋਂ ਹਜ਼ਾਰਾਂ ਸ਼ਰਧਾਲੂ ਪੁੱਜ ਰਹੇ ਹਨ, ਜਿਸ ਲਈ ਪੀਣ ਵਾਲੇ ਪਾਣੀ ਤੇ ਆਰਜੀ ਪਖਾਨਿਆਂ ਆਦਿ ਸਮੇਤ ਸਾਰੇ ਪ੍ਰਬੰਧ ਪੁਖ਼ਤਾ ਕੀਤੇ ਜਾ ਰਹੇ ਹਨ । ਇਸ ਮੌਕੇ ਐਸ. ਡੀ. ਐਮਜ. ਡਾ. ਇਸਮਤ ਵਿਜੇ ਸਿੰਘ, ਰਿਚਾ ਗੋਇਲ ਤੇ ਹਰਜੋਤ ਕੌਰ ਮਾਵੀ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਧਾਲੀਵਾਲ ਸਮੇਤ ਹੋਰ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਸਨ ।

Read More : ਕਾਮੀ ਕਲਾਂ ਵਿਖੇ ਲੱਗੇ ਜਨ ਸੁਵਿਧਾ ਕੈਂਪ ‘ਚ ਪੁੱਜੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ

LEAVE A REPLY

Please enter your comment!
Please enter your name here