Doctor’s Day ‘ਤੇ PM ਮੋਦੀ ਨੇ ਦੇਸ਼ ਦੇ ਡਾਕਟਰਾਂ ਨੂੰ ਟਵੀਟ ਕਰ ਦਿੱਤੀ ਵਧਾਈ

0
37

ਰਾਸ਼ਟਰੀ ਡਾਕਟਰ ਦਿਵਸ ਹਰ ਸਾਲ 1 ਜੁਲਾਈ ਨੂੰ ਦੇਸ਼ ਭਰ ਵਿੱਚ ਮਨਾਇਆ ਜਾਂਦਾ ਹੈ। ਇਸ ਦਿਨ ਦੇਸ਼ ਦੇ ਮਹਾਨ ਡਾਕਟਰ ਅਤੇ ਪੱਛਮੀ ਬੰਗਾਲ ਦੇ ਦੂਜੇ ਮੁੱਖ ਮੰਤਰੀ ਡਾ. ਬਿਧਾਨਚੰਦਰ ਰਾਏ ਦਾ ਜਨਮਦਿਨ ਅਤੇ ਬਰਸੀ ਹੁੰਦੀ ਹੈ। ਇਹ ਦਿਨ ਉਨ੍ਹਾਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ।

ਅੱਜ ਦੁਪਹਿਰ 3 ਵਜੇ ਰਾਸ਼ਟਰੀ ਡਾਕਟਰ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਡਾਕਟਰੀ ਪੇਸ਼ੇ ਨਾਲ ਜੁੜੇ ਲੋਕਾਂ ਨੂੰ ਸੰਬੋਧਿਤ ਕਰਨਗੇ । ਇਹ ਪ੍ਰੋਗਰਾਮ ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਵੱਲੋਂ ਆਯੋਜਿਤ ਕੀਤਾ ਗਿਆ ਹੈ।

ਪ੍ਰਧਾਨਮੰਤਰੀ ਨਰੇਂਦਰ ਮੋਦੀ ਨੇ ਅੱਜ ਡਾਕਟਰ ਦਿਵਸ ਦੇ ਮੌਕੇ ਉੱਤੇ ਸਾਰੇ ਡਾਕਟਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਭਾਰਤ ਨੇ ਚਿਕਿਤਸਾ ਦੇ ਖੇਤਰ ਵਿੱਚ ਚੰਗਾ ਕੰਮ ਕੀਤਾ ਹੈ ਅਤੇ ਦੁਨੀਆ ਨੂੰ ਤੰਦੁਰੁਸਤ ਬਣਾਉਣ ਵਿੱਚ ਯੋਗਦਾਨ ਦਿੱਤਾ ਹੈ ।

ਉਨ੍ਹਾਂ ਨੇ ਟਵੀਟ ਕਰ ਕਿਹਾ , ‘‘ਡਾਕਟਰ ਦਿਵਸ ਉੱਤੇ ਸਾਰੇ ਡਾਕਟਰਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ । ਮੇਡੀਸਿਨ ਦੀ ਦੁਨੀਆ ਵਿੱਚ ਭਾਰਤ ਦੀ ਛਲਾਂਗ ਚੰਗੀ ਹੈ ਅਤੇ ਭਾਰਤ ਨੇ ਦੁਨੀਆ ਨੂੰ ਤੰਦੁਰੁਸਤ ਰੱਖਣ ਵਿੱਚ ਯੋਗਦਾਨ ਦਿੱਤਾ ਹੈ

ਦੇਸ਼ ਦੇ ਡਾਕਟਰਾਂ ਨੇ ਕੋਵਿਡ-19 ਮਹਾਂਮਾਰੀ ਵਿਰੁੱਧ ਲੜਾਈ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਅਤੇ ਇਸ ਸਮੇਂ ਵੀ ਡਾਕਟਰ ਆਪਣੀ ਜ਼ਿੰਦਗੀ ਦੀ ਪਰਵਾਹ ਕੀਤੇ ਬਿਨ੍ਹਾਂ ਦੇਸ਼ ਦੀ ਸੇਵਾ ਵਿੱਚ ਲੱਗੇ ਹੋਏ ਹਨ। ਇਸ ਲਈ ਉਨ੍ਹਾਂ ਨੇ ਦਿਨ-ਰਾਤ ਇੱਕ ਕਰ ਦਿੱਤਾ ਹੈ। ਉਨ੍ਹਾਂ ਨੇ ਬਿਨਾਂ ਆਰਾਮ ਕੀਤੇ ਲੋਕਾਂ ਦੀ ਸੇਵਾ ਕੀਤੀ ਹੈ। ਪ੍ਰਧਾਨ ਮੰਤਰੀ ਅਕਸਰ ਆਪਣੇ ਸੰਬੋਧਨਾਂ ਵਿੱਚ ਇਸ ਦੇ ਲਈ ਡਾਕਟਰਾਂ ਅਤੇ ਇਸ ਮੋਰਚੇ ‘ਤੇ ਕੰਮ ਕਰਨ ਵਾਲੇ ਲੋਕਾਂ ਦੀ ਪ੍ਰਸ਼ੰਸਾ ਕਰਦੇ ਰਹੇ ਹਨ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਡਿਜੀਟਲ ਇੰਡੀਆ ਦੀਆਂ ਵੱਖ-ਵੱਖ ਯੋਜਨਾਵਾਂ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ । ਅੱਜ ਸਰਕਾਰ ਦੀ ਇਸ ਅਹਿਮ ਪਹਿਲ ਦੇ ਛੇ ਸਾਲ ਪੂਰੇ ਹੋ ਰਹੇ ਹਨ ।

LEAVE A REPLY

Please enter your comment!
Please enter your name here