ਪਟਿਆਲਾ, 19 ਨਵੰਬਰ 2025 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ (Punjab Health and Family Welfare Minister) ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿੱਚ ਪਿੰਡਾਂ ਦੀਆਂ ਪੰਚਾਇਤਾਂ (Village Panchayats) ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਪਿੰਡਾ ਦੇ ਵਿਕਾਸ ਕਾਰਜਾਂ ਦੀ ਮੀਟਿੰਗ ਕੀਤੀ ।
ਪਿੰਡ ਪੱਧਰ ‘ਤੇ ਆ ਰਹੀਆਂ ਮੁੱਖ ਸਮੱਸਿਆਵਾਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਕੀਤੀ ਗਈ ਸਮੀਖਿਆ
ਮੀਟਿੰਗ ਦੌਰਾਨ ਪਿੰਡ ਪੱਧਰ ‘ਤੇ ਆ ਰਹੀਆਂ ਮੁੱਖ ਸਮੱਸਿਆਵਾਂ ਅਤੇ ਚੱਲ ਰਹੇ ਵਿਕਾਸ ਕਾਰਜਾਂ (Development works) ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ । ਇਸ ਦੌਰਾਨ ਉਹਨਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ, ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਆਰ. ਟੀ. ਓ. ਬਬਨਦੀਪ ਸਿੰਘ ਵਾਲੀਆ, ਪੀ. ਡੀ. ਏ. ਦੇ ਏ. ਸੀ. ਏ. ਜਸ਼ਨਪ੍ਰੀਤ ਕੌਰ ਗਿੱਲ, ਐਸ. ਡੀ. ਐਮ. ਇਸਮਤ ਵਿਜੈ ਸਿੰਘ, ਐਸ. ਡੀ. ਐਮ. ਹਰਜੋਤ ਕੌਰ ਮੌਜੂਦ ਸਨ ।
ਛੱਪੜਾਂ ਦੀ ਸਫਾਈ ਤੋਂ ਸੜਕਾਂ ਦੀ ਮਰੰਮਤ ਤੱਕ, ਪਿੰਡਾਂ ਦੇ ਮੁੱਦੇ ਤੁਰੰਤ ਹੱਲ ਕਰਨ ਦੀ ਕੀਤੀ ਹਦਾਇਤ
ਸਿਹਤ ਮੰਤਰੀ ਨੇ ਪਿੰਡਾਂ ਵਿੱਚ ਛੱਪੜਾਂ ਦੀ ਸਫਾਈ, ਥਾਪਰ ਮਾਡਲ ਲਾਗੂ ਕਰਨ , ਸੜਕਾਂ ਦੀ ਮਰੰਮਤ, ਪੀਣ ਵਾਲੇ ਪਾਣੀ ਦੀ ਗੁਣਵੱਤਾ, ਸਟਰੀਟ ਲਾਈਟਾਂ ਦੀ ਸਹੂਲਤ, ਬਰਸਾਤੀ ਪਾਣੀ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਸੁਰੱਖਿਆ ਅਤੇ ਨਹਿਰੀ ਪਾਣੀ ਦੀ ਵਰਤੋਂ ਵਰਗੇ ਮੁੱਦਿਆਂ ‘ਤੇ ਵਿਭਾਗਾਂ ਨੂੰ ਸਮਾਂਬੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ । ਡਾ. ਬਲਬੀਰ ਸਿੰਘ (Dr. Balbir Singh) ਨੇ ਪਿੰਡ ਵਾਸੀਆਂ ਤੋਂ ਵਿਕਾਸ ਕਾਰਜਾਂ ਨੂੰ ਹੋਰ ਸੁਧਾਰਨ ਲਈ ਸੁਝਾਅ ਵੀ ਮੰਗੇ । ਉਸੇ ਦੌਰਾਨ ਬਰਸਾਤੀ ਪਾਣੀ ਦੀ ਸਮੱਸਿਆ ਦੇ ਹੱਲ ਅਤੇ ਨਵੀਆਂ ਕਾਲੋਨੀਆਂ ਵਿੱਚ ਪਾਣੀ ਤੇ ਸੀਵਰੇਜ ਨਾਲ ਸੰਬੰਧਤ ਮੁੱਦਿਆਂ ਨੂੰ ਜਲਦ ਸੁਲਝਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਗਈ । ਇਸ ਮੌਕੇ ਵੱਖ ਵੱਖ ਪਿੰਡਾਂ ਦੇ ਨੂਮਾਇੰਦੇ ਅਤੇ ਵੱਖ ਵੱਖ ਵਿਭਾਗਾਂ (Various departments) ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ ।
Read More : ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਮੰਡੀ ਧੰਗੇੜਾ ਅਤੇ ਮੰਡੌਰ ਦਾ ਦੌਰਾ









