ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਅਤੇ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਇਸ ਤਹਿਤ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ 10 ਹਾਊਸ ਸਰਜਨਾਂ ਦੀ ਨਿਯੁਕਤੀ ਕੀਤੀ ਗਈ ਹੈ ਜੋ ਕਿ ਸਿਵਲ ਹਸਪਤਾਲਾਂ ਵਿਚ ਲੋਕਾਂ ਨੂੰ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਵਿਚ ਸਹਾਈ ਹੋਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਡਾ ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿਚ ਹਾਊਸ ਸਰਜਨਾਂ ਦੀ ਭਰਤੀ ਜਿਲ੍ਹਾ ਪੱਧਰ ਤੇ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ ਸਨ।ਇਸ ਸਬੰਧ ਵਿਚ ਮੈਰਿਟ ਦੇ ਅਧਾਰ ਤੇ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ 10 ਡਾਕਟਰਾਂ ਨੂੰ ਨਿਯੁਕਤੀ ਦਿੱਤੇ ਗਏ ਹਨ,ਇਨ੍ਹਾ ਵਿਚੋਂ 8 ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ, ਇਕ-ਇੱਕ ਸਿਵਲ ਹਸਪਤਾਲ ਮਲੋਟ ਅਤੇ ਗਿੱਦੜਬਾਹਾ ਲਗਾਏ ਗਏ ਹਨ।
ਇਨ੍ਹਾ ਨਵੇਂ ਭਰਤੀ ਕੀਤੇ ਗਏ ਡਾਕਟਰਾਂ ਨੂੰ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਲੋਂ ਦਫਤਰ ਸਿਵਲ ਸਰਜਨ ਵਿਖੇ ਨਿਯੁਕਤੀ ਪੱਤਰ ਦਿੰਦੇ ਹੋਏ ਉਨ੍ਹਾ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਨਾ ਦਿੱਤੀ। ਉਨ੍ਹਾਂ ਡਾਕਟਰਾਂ ਨੂੰ ਆਮ ਲੋਕਾਂ ਨਾਲ ਵਧੀਆ ਵਿਵਹਾਰ ਕਰਨ, ਪੂਰਾ ਸਮਾਂ ਡਿਊਟੀ ਕਰਨ ਅਤੇ ਵਧੀਆ ਇਲਾਜ ਕਰਨ ਲਈ ਕਿਹਾ ਤਾਂ ਜੋ ਆਮ ਲੋਕ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।