ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ 85 ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਅੰਮ੍ਰਿਤਸਰ : ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਅੰਮ੍ਰਿਤਸਰ ਮਿਉਂਸੀਪਲ ਕਾਰਪੋਰੇਸ਼ਨ ਦੇ ਦਫਤਰ ਵਿੱਚ 85 ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਹਨਾਂ ਨੇ ਸਰਕਾਰੀ ਸੇਵਾ ਵਿੱਚ ਨਵੇਂ ਆਏ ਬੱਚਿਆਂ ਨੂੰ ਅਸ਼ੀਰਵਾਦ ਦਿੰਦੇ ਕਿਹਾ ਕਿ ਤੁਸੀਂ ਲੋਕ ਸੇਵਾ ਲਈ ਡਟ ਕੇ ਕੰਮ ਕਰੋ , ਅਸੀਂ ਹਰ ਵੇਲੇ ਤੁਹਾਡੇ ਨਾਲ ਹਾਂ।
ਦੱਸ ਦਈਏ ਕਿ ਇਸ ਮੌਕੇ ਉਨਾਂ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਜਸਬੀਰ ਸਿੰਘ, ਵਿਧਾਇਕ ਅਜੇ ਗੁਪਤਾ, ਵਿਧਾਇਕਾ ਜੀਵਨਜੋਤ ਕੌਰ, ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ, ਸ਼ਹਿਰੀ ਪ੍ਰਧਾਨ ਮਨੀਸ਼ ਅਗਰਵਾਲ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਇਹ ਵੀ ਪੜੋ : ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸੁਖਬੀਰ ਬਾਦਲ ਨੇ ਨਿਭਾਈ ਧਾਰਮਿਕ ਸਜ਼ਾ