ਡਾ.ਵਿਜੇ ਸਿੰਗਲਾ ਤੇ ਓਐਸਡੀ ਪ੍ਰਦੀਪ ਕੁਮਾਰ ਨੂੰ ਮੁਹਾਲੀ ਅਦਾਲਤ ਵਿੱਚ ਅੱਜ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦਾ 3 ਦਿਨਾਂ ਦਾ ਅੱਜ ਤੱਕ ਦਾ ਰਿਮਾਂਡ ਹੈ। ਪੁਲਿਸ ਹੁਣ ਪੁੱਛਗਿੱਛ ਲਈ ਇਸ ਮਾਮਲੇ ਵਿੱਚ ਹੋਰ ਰਿਮਾਂਡ ਦੀ ਮੰਗ ਕਰੇਗੀ।
ਇਸ ਦੇ ਨਾਲ ਹੀ ਸਿੰਗਲਾ ਨੂੰ ਕਮਿਸ਼ਨ ਦੇਣ ਦੇ ਮਾਮਲੇ ਵਿੱਚ ਹੁਣ ਮੁਹੱਲਾ ਕਲੀਨਿਕਾਂ ਦੇ ਟੈਂਡਰ ਵੀ ਸ਼ੱਕ ਦੇ ਘੇਰੇ ਵਿੱਚ ਆ ਗਏ ਹਨ। ਜਿਨ੍ਹਾਂ ਠੇਕੇਦਾਰਾਂ ਨੇ ਇਹ ਟੈਂਡਰ ਲਏ ਹਨ, ਉਨ੍ਹਾਂ ਤੋਂ ਰਿਸ਼ਵਤ ਲਈ ਗਈ ਜਾਂ ਨਹੀਂ, ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਲਈ ਮੰਤਰੀ ਅਤੇ ਓ.ਐਸ.ਡੀ ਭਾਣਜੇ ਦੇ 3 ਮਹੀਨਿਆਂ ਦੀ ਕਾਲ ਡਿਟੇਲ ਦਾ ਰਿਕਾਰਡ ਕੱਢ ਕੇ ਤਲਾਸ਼ੀ ਲਈ ਜਾ ਰਹੀ ਹੈ।
ਡਾ ਸਿੰਗਲਾ ਨੂੰ ਮੁਖਮੰਤਰੀ ਭਗਵੰਤ ਮਾਨ ਨੇ ਬਰਖਾਸਤ ਕਰ ਦਿੱਤਾ ਸੀ। ਮਾਨ ਨੇ ਦਾਅਵਾ ਕੀਤਾ ਸੀ ਕਿ ਸਿੰਗਲਾ ਸਿਹਤ ਵਿਭਾਗ ਦੇ ਹਰ ਕੰਮ ਲਈ 1 ਫੀਸਦੀ ਕਮਿਸ਼ਨ ਮੰਗ ਰਹੇ ਹਨ। ਜਿਸ ਦੀ ਉਨ੍ਹਾਂ ਕੋਲ ਰਿਕਾਰਡਿੰਗ ਹੈ। ਜਦੋਂ ਮੰਤਰੀ ਨੂੰ ਪੁੱਛਿਆ ਤਾਂ ਉਸ ਨੇ ਗਲਤੀ ਮੰਨ ਲਈ। ਜਿਸ ਤੋਂ ਬਾਅਦ ਮਾਨ ਨੇ ਮੰਤਰੀ ਖਿਲਾਫ ਮਾਮਲਾ ਦਰਜ ਕਰਨ ਲਈ ਕਿਹਾ। ਵਿਭਾਗ ਦੇ ਹੀ ਸੁਪਰਡੈਂਟ ਇੰਜਨੀਅਰ ਦੇ ਬਿਆਨਾਂ ’ਤੇ ਮੰਤਰੀ ਅਤੇ ਉਸ ਦੇ ਓਐਸਡੀ ਭਾਣਜੇ ’ਤੇ ਭ੍ਰਿਸ਼ਟਾਚਾਰ ਵਿਰੋਧੀ ਐਕਟ ਦਾ ਪਰਚਾ ਦਰਜ ਕੀਤਾ ਗਿਆ ਹੈ।