ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦੇ ਵਿਚਕਾਰ ਸ਼ੁੱਕਰਵਾਰ ਰਾਤ ਨੂੰ ਪਾਕਿਸਤਾਨ ਨੇ ਪੰਜਾਬ ਦੇ ਕਈ ਸ਼ਹਿਰਾਂ ‘ਤੇ ਡਰੋਨ ਮਿਜ਼ਾਈਲਾਂ ਨਾਲ ਹਮਲਾ ਕੀਤਾ। ਕਈ ਹਮਲਿਆਂ ਨੂੰ ਐਂਟੀ-ਡਿਫੈਂਸ ਸਿਸਟਮ ਦੁਆਰਾ ਨਾਕਾਮ ਕੀਤਾ ਗਿਆ। ਫਿਰੋਜ਼ਪੁਰ ਵਿੱਚ ਡਰੋਨ ਕਾਰਨ 20 ਤੋਂ ਵੱਧ ਧਮਾਕੇ ਹੋਏ। ਫਿਰੋਜ਼ਪੁਰ ਦੇ ਖੈਫੇਮੀਕੀ ਵਿੱਚ ਡਰੋਨ ਹਮਲੇ ਵਿੱਚ ਇੱਕ ਘਰ ਪੂਰੀ ਤਰ੍ਹਾਂ ਤਬਾਹ ਹੋ ਗਿਆ। ਪਰਿਵਾਰ ਦੇ ਮੈਂਬਰ ਬਾਹਰ ਹੋਣ ਕਰਕੇ ਬਚਾਅ ਹੋ ਗਿਆ। ਹਾਲਾਂਕਿ, ਤਿੰਨ ਲੋਕ ਜ਼ਖਮੀ ਹੋ ਗਏ।
ਇਸ ਹਮਲੇ ਵਿੱਚ ਲਖਵਿੰਦਰ ਸਿੰਘ ਸਮੇਤ ਤਿੰਨ ਲੋਕ ਅਤੇ ਇੱਕ ਔਰਤ ਗੰਭੀਰ ਜ਼ਖਮੀ ਹੋ ਗਈ। ਘਰ ਵਿੱਚ ਅੱਗ ਲਗ ਗਈ ਸੀ। ਘਰ ਦੇ ਬਾਹਰ ਖੜੀ ਕਾਰ ਨੂੰ ਵੀ ਅੱਗ ਲੱਗ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਡਰੋਨ ਹਮਲੇ ਦੌਰਾਨ ਘਰ ਦੀਆਂ ਲਾਈਟਾਂ ਜਗ ਰਹੀਆਂ ਸਨ। ਜ਼ਖਮੀਆਂ ਨੂੰ ਇਲਾਜ ਲਈ ਫਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਫਿਰੋਜ਼ਪੁਰ ਦੇ ਐਸਐਸਪੀ ਨੇ ਦੱਸਿਆ ਕਿ ਡਰੋਨ ਡਿੱਗਣ ਕਾਰਨ ਤਿੰਨ ਲੋਕ ਜ਼ਖਮੀ ਹੋ ਗਏ। ਉਹ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਨੇ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ। ਫੌਜ ਨੇ ਹੋਰ ਪਾਕਿਸਤਾਨੀ ਡਰੋਨਾਂ ਨੂੰ ਤਬਾਹ ਕਰ ਦਿੱਤਾ ਹੈ। ਧਮਾਕੇ ਤੋਂ ਤੁਰੰਤ ਬਾਅਦ ਇਲਾਕੇ ਵਿੱਚ ਬਲੈਕਆਊਟ ਕਰ ਦਿੱਤਾ ਗਿਆ।