Drug Case: STF Report ‘ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

0
155

ਮਸ਼ਹੂਰ ਡਰੱਗ ਮਾਮਲੇ ‘ਚ ਅੱਜ ਇਕ ਵਾਰ ਫਿਰ ਪੰਜਾਬ-ਹਰਿਆਣਾ ਹਾਈਕੋਰਟ ‘ਚ ਅਹਿਮ ਸੁਣਵਾਈ ਹੋਵੇਗੀ। ਇਹ ਸੁਣਵਾਈ STF ਦੀ ਸੀਲਬੰਦ ਰਿਪੋਰਟ ਨੂੰ ਖੋਲ੍ਹਣ ਲਈ ਦਾਇਰ ਪਟੀਸ਼ਨ ‘ਤੇ ਹੋਵੇਗੀ। ਐਸਆਈਟੀ ਨੇ ਮਈ 2018 ਵਿੱਚ ਮੋਗਾ ਦੇ ਤਤਕਾਲੀ ਐਸਐਸਪੀ ਰਾਜਜੀਤ ਸਿੰਘ, ਇੰਸਪੈਕਟਰ ਇੰਦਰਜੀਤ ਸਿੰਘ ਅਤੇ ਡਰੱਗ ਮਾਮਲੇ ਵਿੱਚ ਫਸੇ ਹੋਰ ਅਧਿਕਾਰੀਆਂ ਵਿਰੁੱਧ ਹਾਈ ਕੋਰਟ ਵਿੱਚ ਸੀਲਬੰਦ ਰਿਪੋਰਟ ਪੇਸ਼ ਕੀਤੀ ਸੀ। ਹੁਣ ਪੰਜਾਬ ਸਰਕਾਰ ਨੇ ਹਾਈਕੋਰਟ ਤੋਂ ਇਨ੍ਹਾਂ ਰਿਪੋਰਟਾਂ ਨੂੰ ਖੋਲ੍ਹਣ ਦੀ ਮੰਗ ਕੀਤੀ ਹੈ।

ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਕਿਹਾ ਕਿ ਅਦਾਲਤ ਦੇ ਹੁਕਮਾਂ ’ਤੇ ਡੀਜੀਪੀ ਸਿਧਾਰਥ ਚਟੋਪਾਧਿਆਏ ਦੀ ਐਸਆਈਟੀ ਨੇ ਜਾਂਚ ਕਰਕੇ ਇਹ ਰਿਪੋਰਟ ਸੌਂਪੀ ਸੀ। ਇਸ ਰਿਪੋਰਟ ਨੂੰ ਹੁਣ ਖੋਲ੍ਹਿਆ ਜਾਣਾ ਚਾਹੀਦਾ ਹੈ ਤਾਂ ਜੋ ਸਰਕਾਰ ਅਗਲੀ ਕਾਰਵਾਈ ਕਰ ਸਕੇ। ਮਈ 2018 ਵਿੱਚ ਐਸਟੀਐਫ ਨੇ ਪੰਜਾਬ ਦੇ ਡਰੱਗ ਮਾਫੀਆ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸੰਬੰਧਾਂ ਦੀ ਜਾਂਚ ਨੂੰ ਲੈ ਕੇ ਅਦਾਲਤ ਵਿੱਚ ਸੀਲਬੰਦ ਰਿਪੋਰਟ ਪੇਸ਼ ਕੀਤੀ ਸੀ। ਉਸ ਰਿਪੋਰਟ ‘ਤੇ ਈਡੀ ਨੇ ਵੀ ਜਾਂਚ ਕਰਕੇ ਆਪਣੀ ਸੀਲਬੰਦ ਰਿਪੋਰਟ ਅਦਾਲਤ ਨੂੰ ਸੌਂਪ ਦਿੱਤੀ ਹੈ। ਇਸ ਦੇ ਨਾਲ ਹੀ ਐਡਵੋਕੇਟ ਨਵਕਿਰਨ ਸਿੰਘ ਪਹਿਲਾਂ ਹੀ ਇਨ੍ਹਾਂ ਰਿਪੋਰਟਾਂ ਨੂੰ ਖੋਲ੍ਹਣ ਦੀ ਮੰਗ ਕਰ ਚੁੱਕੇ ਹਨ।

LEAVE A REPLY

Please enter your comment!
Please enter your name here