ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਦਿੱਲੀ ਦੀਆਂ 5 ਥਾਵਾਂ ‘ਤੇ ਵੋਟਾਂ ਦੀ ਗਿਣਤੀ ਚੱਲ ਰਹੀ ਹੈ। ਦੁਪਹਿਰ ਬਾਅਦ ਨਤੀਜੇ ਆਉਣ ਦੀ ਉਮੀਦ ਹੈ। ਇਹ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਿਚਕਾਰ ਮੁਕਾਬਲਾ ਹੈ। ਇਸ ਦੇ ਨਾਲ ਹੀ ਮੰਨਿਆ ਜਾ ਰਿਹਾ ਹੈ ਕਿ ਜਾਗੋ ਪਾਰਟੀ ਮੁਕਾਬਲੇ ਨੂੰ ਤਿਕੋਣਾ ਬਣਾ ਸਕਦੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਚੋਣ ਹਾਰ ਗਏ ਹਨ। ਸਿਰਸਾ ਨੇ ਗਿਣਤੀ ਕੇਂਦਰ ਛੱਡ ਕੇ ਹਾਰ ਮੰਨ ਲਈ ਹੈ। ਇਸ ਦੀ ਰਸਮੀ ਘੋਸ਼ਣਾ ਛੇਤੀ ਹੀ ਹੋਣ ਦੀ ਉਮੀਦ ਹੈ।









