ਚੰਡੀਗੜ੍ਹ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਸਵੇਰੇ 9 ਵਜੇ ਅਚਨਚੇਤ ਜਾਂਚ ਲਈ ਪੰਜਾਬ ਪੁਲਿਸ ਹੈੱਡਕੁਆਰਟਰ, ਸੈਕਟਰ -9 ਪਹੁੰਚੇ। ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਰਕਾਰੀ ਕਰਮਚਾਰੀਆਂ ਨੂੰ ਸਮੇਂ ਸਿਰ ਦਫਤਰ ਪਹੁੰਚਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸੂਬੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਪ ਮੁੱਖ ਮੰਤਰੀ ਰੰਧਾਵਾ ਨੇ ਕਿਹਾ ਕਿ ਰਾਜ ਦੇ ਲੋਕਾਂ ਨੂੰ ਬਿਹਤਰ, ਕੁਸ਼ਲ ਅਤੇ ਲੋਕ ਹਿਤੈਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਲਈ ਅੱਜ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪੂਰੀ ਜਾਂਚ ਕੀਤੀ ਗਈ।