ਭਾਰਤੀ ਚੋਣ ਕਮਿਸ਼ਨ ਦੇ ਅਧਿਕਾਰੀਆਂ ਵੱਲੋਂ ਲੁਧਿਆਣਾ ਦਾ ਵਿਸ਼ੇਸ਼ ਦੌਰਾ || Punjab News

0
17

ਭਾਰਤੀ ਚੋਣ ਕਮਿਸ਼ਨ ਦੇ ਅਧਿਕਾਰੀਆਂ ਵੱਲੋਂ ਲੁਧਿਆਣਾ ਦਾ ਵਿਸ਼ੇਸ਼ ਦੌਰਾ

ਲੁਧਿਆਣਾ- ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੀ ਸਮੀਖਿਆ ਸਬੰਧੀ ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਲੁਧਿਆਣਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਯੋਗਤਾ ਮਿਤੀ 01-01-2025 ਦੇ ਆਧਾਰ ‘ਤੇ ਵਿਧਾਨ ਸਭਾ ਹਲਕਾ 59-ਸਾਹਨੇਵਾਲ, 60-ਲੁਧਿਆਣਾ ਪੂਰਬੀ ਅਤੇ 61-ਲੁਧਿਆਣਾ ਦੱਖਣੀ ਦੇ ਸਮੂਹ ਕਾਰਜ਼ਾਂ ਦੀ ਘੋਖ ਪੜਤਾਲ ਕੀਤੀ ਗਈ।

ਮੀਟਿੰਗ ‘ਚ ਇਹ ਅਧਿਕਾਰੀ ਰਹੇ ਮੌਜੂਦ

ਵੋਟਰ ਸੂਚੀਆਂ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਲੈਣ ਲਈ, ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਭਾਰਤੀ ਚੋਣ ਕਮਿਸ਼ਨ ਦੇ ਡਾਇਰੈਕਟਰ ਦੀਪਾਲੀ ਮਾਸਿਰਕਰ, ਅਧੀਨ ਸਕੱਤਰ ਮਨੀਸ਼ ਕੁਮਾਰ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਅੰਕੁਰ ਮਹਿੰਦਰੂ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ, ਚੋਣ ਤਹਿਸੀਲਦਾਰ ਅਮਨਦੀਪ ਸਿੰਘ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜੋ : ਮੌਸਮ ਵਿਭਾਗ ਵੱਲੋਂ ਪੰਜਾਬ ਦੇ ਇਨ੍ਹਾਂ 15 ਜ਼ਿਲ੍ਹਿਆਂ ‘ਚ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ

ਭਾਰਤੀ ਚੋਣ ਕਮਿਸ਼ਨ ਦੇ ਅਧਿਕਾਰੀਆਂ ਵੱਲੋਂ ਮੀਟਿੰਗ ਦੌਰਾਨ ਟੋਲ ਫਰੀ ਨੰਬਰ 1950 ‘ਤੇ ਕਾਲ ਕਰਕੇ ਉਨ੍ਹਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਵੀ ਜਾਂਚ ਕੀਤੀ। ਉਨ੍ਹਾਂ ਵੱਲੋਂ ਨਵੇਂ ਵੋਟਰਾਂ ਦੇ ਫਾਰਮਾਂ ਦਾ ਨੀਰੀਖਣ ਕੀਤਾ ਗਿਆ। ਉਨ੍ਹਾਂ ਵੱਖ-ਵੱਖ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼) ਅਤੇ ਸੁਪਰਵਾਈਜਰਾਂ ਨਾਲ ਮੀਟਿੰਗ ਕਰਦਿਆਂ ਨਵੀਂਆਂ ਵੋਟਾਂ ਬਣਾਉਣ, ਵੋਟ ਕੱਟਵਾਉਣ, ਸੋਧ ਕਰਨ ਆਦਿ ਕਾਰਜਾਂ ਬਾਰੇ ਵਿਚਾਰ ਵਟਾਂਦਰੇ ਵੀ ਕੀਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਮੂਹ ਯੋਗ ਵਿਅਕਤੀਆਂ ਨੂੰ ਆਪਣੀ ਵੋਟ ਬਣਵਾਉਣ ਲਈ ਸਵੀਪ ਗਤੀਵਿਧਆਂ ਰਾਹੀਂ ਪ੍ਰੇਰਿਤ ਕੀਤਾ ਜਾਵੇ ਅਤੇ ਨਵੀਆਂ ਵੋਟਾਂ ਬਣਾਉਣ ਲਈ ਵਿਸ਼ੇ਼ਸ਼ ਕੈਂਪਾਂ ਦਾ ਆਯੋਜਨ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ।

LEAVE A REPLY

Please enter your comment!
Please enter your name here