ਟਾਂਡਾ `ਚ ਬਜ਼ੁਰਗ ਦੁਕਾਨਦਾਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

0
33
Tanda Murder

ਟਾਂਡਾ ਉੜਮੁੜ, 15 ਸਤੰਬਰ 2026 : ਪੰਜਾਬ ਦੇ ਸ਼ਹਿਰ ਟਾਂਡਾ (Tanda) ਵਿਖੇ ਬੀਤੇ ਦਿਨੀਂ ਇਕ ਬਜੁਰਗ ਵਪਾਰੀ ਦਾ ਦਿਨ ਦਿਹਾੜੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ (Murder) ਕਰ ਦਿੱਤਾ ਹੈ ।

ਕੌਣ ਹੈ ਇਹ ਵਪਾਰੀ

ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਟਾਂਡਾ ਸ਼ਹਿਰ ਵਿਖੇ ਜੋ ਇਕ ਰੇਤਾ-ਬਜਰੀ ਅਤੇ ਸੀਮੇਂਟ ਦੇ ਬਜੁਰਗ ਵਪਾਰੀ (Elderly businessman) ਦਾ ਦਿਨ ਦਿਹਾੜੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ ਵਿਚ ਮੌਤ ਦੇ ਘਾਟ ਉਤਰੇ ਵਿਅਕਤੀ ਦੀ ਪਛਾਣ ਗੁਲਜ਼ਾਰ ਸਿੰਘ ਵਾਸੀ ਲਾਹੌਰੀਆਂ ਮੁਹੱਲਾ ਟਾਂਡਾ ਦੇ ਤੌਰ ‘ਤੇ ਹੋਈ ਹੈ ।

ਕਿਵੇਂ ਵਾਪਰਿਆ ਘਟਨਾਕ੍ਰਮ

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਵਾਰਦਾਤ ਸ਼ਾਮ ਕਰੀਬ 4 ਵਜੇ ਵਾਪਰੀ। ਗੁਲਜ਼ਾਰ ਸਿੰਘ ਆਪਣੀ ਦੁਕਾਨ ‘ਤੇ ਇਕੱਲਾ ਮੌਜੂਦ ਸੀ । ਇਸੇ ਦੌਰਾਨ ਆਏ ਅਣਪਛਾਤੇ ਵਿਅਕਤੀਆਂ ਨੇ ਸੀਮੈਂਟ ਲਿਜਾਣ ਦੇ ਬਹਾਨੇ ਉਸ ਨੂੰ ਦੁਕਾਨ ਦੇ ਅੰਦਰ ਬੁਲਾਇਆ ਅਤੇ ਇਕੱਲਿਆਂ ਦੇਖ ਕੇ ਤੇਜ਼ਧਾਰ ਹਥਿਆਰਾਂ (Sharp weapons) ਨਾਲ ਵਾਰ ਕਰ ਕੇ ਉਸ ਦੀ ਜਾਨ ਲੈ ਲਈ । ਘਟਨਾ ਦਾ ਖ਼ੁਲਾਸਾ ਉਸ ਸਮੇਂ ਹੋਇਆ ਜਦੋਂ ਇਕ ਹੋਰ ਗਾਹਕ ਦੁਕਾਨ ‘ਤੇ ਸਾਮਾਨ ਲੈਣ ਪਹੁੰਚਿਆ । ਜ਼ਿਕਰਯੋਗ ਹੈ ਕਿ ਮ੍ਰਿਤਕ ਗੁਲਜ਼ਾਰ ਸਿੰਘ ‘ਤੇ ਇਸ ਤੋਂ ਪਹਿਲਾਂ ਵੀ 2 ਵਾਰ ਜਾਨਲੇਵਾ ਹਮਲਾ ਹੋ ਚੁੱਕਾ ਸੀ ।

ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ

ਕਤਲ ਦੀ ਸੂਚਨਾ ਮਿਲਦੇ ਸਾਰ ਹੀ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਅਤੇ ਥਾਣਾ ਮੁਖੀ ਇੰਸਪੈਕਟਰ ਅਮਰਜੀਤ ਕੌਰ ਪੁਲਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ `ਚ ਲਿਆ । ਦੇਰ ਸ਼ਾਮ ਐੱਸ. ਪੀ. (ਡੀ.) ਨਵਨੀਤ ਸਿੰਘ ਮਾਹਲ ਨੇ ਵੀ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ । ਡੀ. ਐੱਸ. ਪੀ. ਬਾਜਵਾ ਨੇ ਦੱਸਿਆ ਕਿ ਪੁਲਸ ਵੱਲੋਂ ਦੁਕਾਨ ਅਤੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ । ਪੁਲਸ ਨੇ ਅਣਪਛਾਤੇ ਕਾਤਲਾਂ ਵਿਰੁੱਧ ਮਾਮਲਾ ਦਰਜ (Case registered) ਕਰ ਲਿਆ ਹੈ ।

LEAVE A REPLY

Please enter your comment!
Please enter your name here