ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਹੋਇਆ ਅਲਾਟ : ਸਿਬਿਨ ਸੀ || Elections || Punjab News

0
136
Election marks allotted to all the candidates of Punjab: Sibin C

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਹੋਇਆ ਅਲਾਟ : ਸਿਬਿਨ ਸੀ || Elections || Punjab News

ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣੀਆਂ ਹਨ | ਇਸੇ ਦੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਚੋਣ ਲੜ ਰਹੇ 328 ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਕੁੱਲ 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਲੜ ਰਹੇ ਹਨ। ਉਨ੍ਹਾਂ ਦੱਸਿਆ ਕਿ ਵੋਟਰ ਇਨ੍ਹਾਂ ਸਾਰੇ ਉਮੀਦਵਾਰਾਂ ਦੇ ਵੇਰਵੇ ਅਤੇ ਚੋਣ ਕਮਿਸ਼ਨ ਕੋਲ ਜਮ੍ਹਾਂ ਕਰਵਾਏ ਐਫੀਡੈਬਿਟ ਮੋਬਾਈਲ ਦੇ ਕੇਵਾਈਸੀ ਐਪ (KYC App) ਉੱਤੇ ਦੇਖ ਸਕਦੇ ਹਨ।

ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ 26 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 14 ਆਜ਼ਾਦ ਉਮੀਦਵਾਰ ਸ਼ਾਮਲ ਹਨ, ਜਦਕਿ ਅੰਮ੍ਰਿਤਸਰ ਤੋਂ 30 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ ਆਜ਼ਾਦ ਉਮੀਦਵਾਰਾਂ ਦੀ ਗਿਣਤੀ 18 ਹੈ। ਉੱਥੇ ਹੀ ਖਡੂਰ ਸਾਹਿਬ ਤੋਂ 27 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਿਨ੍ਹਾਂ ਵਿੱਚ 18 ਆਜ਼ਾਦ ਉਮੀਦਵਾਰ ਹਨ।

ਕਿੱਥੋਂ ਕਿੰਨੇ ਉਮੀਦਵਾਰ ਲੜ ਰਹੇ ਚੋਣ ?

ਦੱਸ ਦਈਏ ਕਿ ਆਨੰਦਪੁਰ ਸਾਹਿਬ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 13 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਜਲੰਧਰ ਤੋਂ 20 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 8 ਆਜ਼ਾਦ ਉਮੀਦਵਾਰ ਸ਼ਾਮਲ ਹਨ। ਲੁਧਿਆਣਾ ਤੋਂ 43 ਉਮੀਦਵਾਰਾਂ ਵਿੱਚੋਂ 26 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ। ਹੁਸ਼ਿਆਰਪੁਰ ਤੋਂ ਕੁੱਲ 16 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚੋਂ ਆਜ਼ਾਦ ਉਮੀਦਵਾਰਾਂ ਦੀ ਗਿਣਤੀ 4 ਹੈ।

ਫਿਰੋਜ਼ਪੁਰ ਤੋਂ ਕੁੱਲ 29 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 17 ਆਜ਼ਾਦ ਉਮੀਦਵਾਰ ਸ਼ਾਮਲ ਹਨ। ਫਰੀਦਕੋਟ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 12 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਬਠਿੰਡਾ ਤੋਂ ਕੁੱਲ 18 ਉਮੀਦਵਾਰਾਂ ਵਿੱਚ 8 ਆਜ਼ਾਦ ਉਮੀਦਵਾਰ ਸ਼ਾਮਲ ਹਨ। ਫਤਿਹਗੜ੍ਹ ਸਾਹਿਬ ਤੋਂ ਕੁੱਲ 14 ਉਮੀਦਵਾਰਾਂ ਵਿੱਚੋਂ 7 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ।

ਸੰਗਰੂਰ ਤੋਂ 23 ਉਮੀਦਵਾਰਾਂ ਵਿੱਚੋਂ 9 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ ਜਦਕਿ ਪਟਿਆਲਾ ਤੋਂ 26 ਉਮੀਦਵਾਰਾਂ ਵਿੱਚੋਂ 15 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਉੱਤਰੇ ਹਨ। ਇਸ ਦੇ ਨਾਲ ਹੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਤਿਆਰੀਆਂ ਅੰਤਿਮ ਪੜਾਅ ਉੱਤੇ ਹਨ ਅਤੇ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।

 

LEAVE A REPLY

Please enter your comment!
Please enter your name here