ਗੈਂਗਸਟਰ ਤੇ ਪੁਲਿਸ ਵਿਚਾਲੇ ਮੁਕਾਬਲਾ: ਤਾੜ-ਤਾੜ ਚੱਲੀਆਂ ਗੋਲੀਆਂ
ਤਰਨਤਾਰਨ, 23 ਫਰਵਰੀ, 2025: ਤਰਨਤਾਰਨ ਜ਼ਿਲ੍ਹੇ ‘ਚ ਪਿੰਡ ਖੁਵਾਸਪੁਰ ਨੇੜੇ ਬਦਮਾਸ਼ ਅਤੇ ਪੁਲਸ ਵਿਚਾਲੇ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਫਾਇਰਿੰਗ ਦੌਰਾਨ ਬਦਮਾਸ਼ ਦੇ ਪੈਰ ‘ਚ ਗੋਲੀ ਲੱਗਣ ਕਾਰਨ ਉਹ ਜ਼ਖਮੀ ਹੋ ਗਿਆ, ਜਿਸ ਨੂੰ ਪੁਲਸ ਨੇ ਹਿਰਾਸਤ ‘ਚ ਲੈ ਕੇ ਇਲਾਜ ਲਈ ਹਸਪਤਾਲ ਦਾਖ਼ਲ ਕਰਾਇਆ ਹੈ। ਫੜ੍ਹੇ ਗਏ ਬਦਮਾਸ਼ ਦੀ ਪਛਾਣ ਗੋਇੰਦਵਾਲ ਸਾਹਿਬ ਵਾਸੀ ਜਸਵਿੰਦਰ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ VC ਡਾ. ਕਰਮਜੀਤ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦੇ VC ਦਾ ਵਾਧੂ ਚਾਰਜ ਮਿਲਿਆ
ਪੁਲਸ ਵਲੋਂ ਵੀ ਜਵਾਬੀ ਫਾਇਰਿੰਗ ਦੌਰਾਨ ਉਸ ਦੇ ਪੈਰ ‘ਚ ਗੋਲੀ ਲੱਗ ਗਈ ਅਤੇ ਉਹ ਜ਼ਖਮੀ ਹੋ ਗਿਆ। ਡੀ. ਐੱਸ. ਪੀ. ਨੇ ਦੱਸਿਆ ਕਿ ਪੁਲਸ ਵਲੋਂ ਜ਼ਖਮੀ ਬਦਮਾਸ਼ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਉਸ ਕੋਲੋਂ 32 ਬੋਰ ਦਾ ਪਿਸਤੌਲ ਅਤੇ ਕੁੱਝ ਰੌਂਦ ਬਰਾਮਦ ਹੋਏ ਹਨ। ਫਿਲਹਾਲ ਮੁੱਢਲੀ ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਹੈ ਕਿ ਉਕਤ ਬਦਮਾਸ਼ ਗੈਂਗਸਟਰ ਲਖਬੀਰ ਲੰਡਾ ਗਿਰੋਹ ਨਾਲ ਸਬੰਧਿਤ ਹੈ।