ਕਿਸਾਨਾਂ ਦੀ ਵਿਕਣ ਆਈ ਫ਼ਸਲ ਦੀ ਨਾਲੋ-ਨਾਲ ਖਰੀਦ ਯਕੀਨੀ ਬਣਾਈ : ਡੀ. ਸੀ.

0
5
Deputy Commissioner

ਪਟਿਆਲਾ, 16 ਅਕਤੂਬਰ 2025 : ਪਟਿਆਲਾ ਦੇ ਡਿਪਟੀ ਕਮਿਸ਼ਨਰ (Deputy Commissioner) ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਵੇਚਣ ਲਈ ਲਿਆਂਦੀ ਜਾ ਰਹੀ ਝੋਨੇ ਦੀ ਫ਼ਸਲ ਦਾ ਦਾਣਾ-ਦਾਣਾ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਖਰੀਦਿਆ ਜਾ ਰਿਹਾ ਹੈ ।

ਪਹਿਲਾਂ-ਪਹਿਲਾਂ ਖਰੀਦੇ ਝੋਨੇ ਦੀ ਸਾਰੀ ਲਿਫਟਿੰਗ ਯਕੀਨੀ ਬਣਾਉਗੀਆਂ ਖਰੀਦ ਏਜੰਸੀਆਂ

ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ (District markets) ‘ਚ 3 ਲੱਖ 93 ਹਜ਼ਾਰ 462 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ‘ਚੋਂ 3 ਲੱਖ 83 ਹਜ਼ਾਰ 108 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਲਈ ਕਿਸਾਨਾਂ ਨੂੰ 100 ਫੀਸਦੀ ਖਰੀਦ ਦੀ 843 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ । ਝੋਨੇ ਦੀ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਏ. ਡੀ. ਸੀ. ਨਵਰੀਤ ਕੌਰ ਸੇਖੋਂ, ਡੀ. ਟੀ. ਓ. ਬਬਨਦੀਪ ਸਿੰਘ ਵਾਲੀਆ, ਡੀ. ਐਫ. ਐਸ. ਸੀ. ਰਵਿੰਦਰ ਕੌਰ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਤੇ ਹੋਰ ਅਧਿਕਾਰੀਆਂ ਨਾਲ ਜਾਇਜ਼ਾ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਦਿਵਾਲੀ ਤੋਂ ਪਹਿਲਾਂ-ਪਹਿਲਾਂ ਸਾਰੀਆਂ ਮੰਡੀਆਂ ਵਿੱਚ ਖਰੀਦੀ ਜਿਣਸ ਦੀ ਲਿਫਟਿੰਗ (Lifting of goods) ਪੂਰੀ ਤਰ੍ਹਾਂ ਯਕੀਨੀ ਬਣਾਈ ਜਾਵੇ । ਉਨ੍ਹਾਂ ਕਿਹਾ ਕਿ ਦਿਵਾਲੀ ਦੇ ਤਿਉਹਾਰ ਮੌਕੇ ਕੋਈ ਕਿਸਾਨ ਮੰਡੀਆਂ ਵਿੱਚ ਨਹੀਂ ਬੈਠਾ ਹੋਣਾ ਚਾਹੀਦਾ ।

ਝੋਨੇ ਦੀ ਸੁਚਾਰੂ ਖਰੀਦ ਲਈ ਖਰੀਦ ਏਜੰਸੀਆਂ ਤੇ ਹੋਰ ਅਧਿਕਾਰੀਆਂ ਨਾਲ ਬੈਠਕ

ਡਾ. ਪ੍ਰੀਤੀ ਯਾਦਵ (Dr. Preeti Yadav) ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈਕੇ ਆਉਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਜਦੋਂਕਿ ਸਮੂਹ ਕੰਬਾਇਨ ਚਾਲਕਾਂ ਵੀ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕਰਨਗੇ ਅਤੇ ਸ਼ਾਮ 6 ਵਜੇ ਤੋਂ ਬਾਅਦ ਅਤੇ ਸਵੇਰੇ 10 ਵਜੇ ਤੋਂ ਪਹਿਲਾਂ ਕਟਾਈ ਨਹੀਂ ਹੋ ਸਕੇਗੀ । ਇਸ ਤੋਂ ਬਿਨ੍ਹਾਂ ਕੋਈ ਵੀ ਕੰਬਾਇਨਾਂ ਸੁਪਰ ਐਸ. ਐਮ. ਐਸ. ਲਗਾਏ ਹੋਣ ਤੋਂ ਬਗੈਰ ਨਹੀਂ ਚੱਲੇਗੀ ਅਤੇ ਉਲੰਘਣਾ ਸਾਹਮਣੇ ਆਉਣ ‘ਤੇ ਕੰਬਾਇਨ ਜ਼ਬਤ ਕਰ ਲਈ ਜਾਵੇਗੀ ।

Read More : ਗਿੱਲੀ ਜੀਰੀ ਮੰਡੀਆਂ ‘ਚ ਨਾ ਲਿਆਉਣ ਕਿਸਾਨ: ਡਿਪਟੀ ਕਮਿਸ਼ਨਰ

LEAVE A REPLY

Please enter your comment!
Please enter your name here