ਪਟਿਆਲਾ, 2 ਅਗਸਤ 2025 : ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀ. ਜੇ. ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਨਦੀਪ ਕੰਬੋਜ ਦੀ ਨਿਗਰਾਨੀ ਹੇਠ ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਦੇ ਕੈਦੀਆਂ ਵੱਲੋਂ ਬਣਾਈਆਂ ਵਸਤਾਂ ਦੀ ਪ੍ਰਦਰਸ਼ਨੀ-ਕਮ-ਸੇਲ (Exhibition-cum-sale) ਅੱਜ ਜ਼ਿਲ੍ਹਾ ਕੋਰਟ ਕੰਪਲੈਕਸ, ਪਟਿਆਲਾ ਵਿਖੇ ਲਗਾਈ ਗਈ ।
ਇਸ ਪ੍ਰਦਰਸ਼ਨੀ-ਕਮ-ਸੇਲ ਵਿੱਚ ਜੇਲ੍ਹ ਅਧਿਕਾਰੀਆਂ ਦੇ ਸਹਿਯੋਗ ਨਾਲ ਕੈਦੀਆਂ ਦੇ ਹੱਥਾਂ ਨਾਲ ਬਣੀਆਂ ਰੱਖੜੀਆਂ, ਫੁਲਕਾਰੀ ਦੁਪੱਟੇ ਅਤੇ ਕੱਪੜੇ ਦੇ ਬੈਗ ਸ਼ਾਮਲ ਸਨ। ਇਸ ਤਰਾਂ ਦੀਆਂ ਕੋਸ਼ਿਸ਼ਾਂ ਕੈਦੀਆਂ ਦੇ ਪੁਨਰਵਾਸ ਵਿੱਚ ਬਹੁਤ ਵੱਡਾ ਪ੍ਰਭਾਵ ਪਾਉਂਦੀਆਂ ਹਨ। ਇਹਨਾਂ ਚੀਜ਼ਾਂ ਦੀ ਜੱਜ ਸਾਹਿਬਾਨ ਵੱਲੋਂ ਪ੍ਰਸੰਸਾ ਕੀਤੀ ਗਈ ਅਤੇ ਇਹਨਾਂ ਚੀਜ਼ਾਂ ਨੂੰ ਜੱਜ ਸਾਹਿਬਾਨ (Judges) ਅਤੇ ਕੋਰਟ ਸਟਾਫ਼ ਵੱਲੋਂ ਬੜੇ ਹੀ ਚਾਅ ਨਾਲ ਖ਼ਰੀਦਿਆ ਗਿਆ ।
ਉਹਨਾਂ ਦੱਸਿਆ ਕਿ ਲੋਕ ਅਦਾਲਤਾਂ (Lok Adalats) ਦਾ ਮੁੱਢਲਾ ਉਦੇਸ਼ ਸਮਝੌਤਿਆਂ ਰਾਹੀਂ ਝਗੜਿਆਂ ਨੂੰ ਸੁਲਝਾਉਣਾ ਹੈ, ਇਸ ਦਾ ਉਦੇਸ਼ ਕੇਸ ਨਾਲ ਸਬੰਧਤ ਪਾਰਟੀਆਂ ਲਈ ਸਮਾਂ ਅਤੇ ਪੈਸਾ ਬਚਾਉਣਾ ਅਤੇ ਉਹਨਾਂ ਵਿਚਕਾਰ ਨਿੱਜੀ ਦੁਸ਼ਮਣੀ ਨੂੰ ਘਟਾਉਣਾ ਹੈ, ਇਹ ਨੋਟ ਕਰਨਾ ਮਹੱਤਵਪੂਰਨ ਹੈ ਕਿ ਗੈਰ-ਕੰਪਾਊਂਡੇਬਲ ਅਪਰਾਧਿਕ ਕੇਸਾਂ ਨੂੰ ਛੱਡ ਕੇ, ਹਰ ਕਿਸਮ ਦੇ ਕੇਸ, ਇੱਥੋਂ ਤੱਕ ਕਿ ਮੁਕੱਦਮੇਬਾਜ਼ੀ ਤੋਂ ਪਹਿਲਾਂ ਦੇ ਪੜਾਅ ਤੇ ਵੀ, ਲੋਕ ਅਦਾਲਤਾਂ ਵਿੱਚ ਸੁਲਝਾਉਣ ਯੋਗ ਨਿਪਟਾਰੇ ਲਈ ਪੇਸ਼ ਕੀਤੇ ਜਾ ਸਕਦੇ ਹਨ । ਹੋਰ ਵਿਸਤ੍ਰਿਤ ਜਾਣਕਾਰੀ ਵੈਬਸਾਈਟ www.pulsa.gov.in ਜਾਂ ਨਾਲਸਾ ਹੈਲਪ ਲਾਈਨ ਨੰਬਰ 15100 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਸੰਪਰਕ ਨੰਬਰ 0175-2306500 ਤੋਂ ਲਈ ਜਾ ਸਕਦੀ ਹੈ ।
Read More : 13 ਸਤੰਬਰ ਨੂੰ ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ ਕੀਤੀ ਜਾਵੇਗੀ ਆਯੋਜਿਤ