ਰਵਨੀਤ ਬਿੱਟੂ ਦੇ ਕੇਂਦਰੀ ਰਾਜ ਮੰਤਰੀ ਬਣਦੇ ਹੀ ਪੰਜਾਬ ‘ਚ ਜਗੀਆਂ ਉਮੀਦਾਂ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੁਧਿਆਣਾ ਤੋਂ ਚੋਣ ਹਾਰਨ ਵਾਲੇ ਰਵਨੀਤ ਸਿੰਘ ਬਿੱਟੂ ਨੂੰ ਆਪਣੀ ਕੈਬਨਿਟ ਵਿੱਚ ਸ਼ਾਮਲ ਕਰਕੇ ਫੂਡ ਪ੍ਰੋਸੈਸਿੰਗ ਅਤੇ ਰੇਲਵੇ ਰਾਜ ਮੰਤਰੀ ਬਣਾਇਆ ਹੈ। ਇਸ ਰਾਹੀਂ ਪਾਰਟੀ ਕਿਸਾਨਾਂ ਅਤੇ ਆਮ ਲੋਕਾਂ ਨੂੰ ਸਿੱਧੇ ਤੌਰ ‘ਤੇ ਅਪੀਲ ਕਰੇਗੀ। ਇਸ ਦੇ ਨਾਲ ਹੀ ਇਹ ਪੰਜਾਬ ਲਈ ਤਰੱਕੀ ਦੇ ਰਾਹ ਖੋਲ੍ਹੇਗਾ। ਸੂਬੇ ਵਿੱਚ ਕਈ ਸਾਲਾਂ ਤੋਂ ਚੱਲ ਰਹੇ ਹਾਈ ਸਪੀਡ ਰੇਲਵੇ ਪ੍ਰੋਜੈਕਟ ਦੇ ਮੁਕੰਮਲ ਹੋਣ ਦੀ ਆਸ ਜਾਗ ਉੱਠੀ ਹੈ।
ਇਸ ਤੋਂ ਇਲਾਵਾ ਰੇਲਵੇ ਆਧਾਰਿਤ ਉਦਯੋਗ ਨੂੰ ਵੀ ਨਵੀਂ ਜ਼ਿੰਦਗੀ ਮਿਲਣ ਦੀ ਉਮੀਦ ਹੈ। ਹਾਲਾਂਕਿ ਮਾਹਿਰਾਂ ਅਨੁਸਾਰ ਬਿੱਟੂ ਨੂੰ ਦਿੱਤਾ ਗਿਆ ਅਹੁਦਾ ਬਹੁਤ ਅਹਿਮ ਹੈ। ਉਹ ਲੋਕਾਂ ਨਾਲ ਸਿੱਧਾ ਜੁੜਿਆ ਹੋਇਆ ਹੈ। ਉਹ ਹਰ ਸਮੇਂ ਚਰਚਾ ‘ਚ ਰਹੇਗਾ। ਪਰ, ਉਨ੍ਹਾਂ ਲਈ ਚੁਣੌਤੀਆਂ ਵੀ ਘੱਟ ਨਹੀਂ ਹਨ। ਜੇਕਰ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਨਹੀਂ ਉਤਰਦੇ ਤਾਂ ਉਹਨਾਂ ਨੂੰ ਨੁਕਸਾਨ ਵੀ ਉਠਾਉਣਾ ਪੈ ਸਕਦਾ ਹੈ । ਦੱਸ ਦਈਏ ਕਿ 2019 ਵਿੱਚ ਫੂਡ ਪ੍ਰੋਸੈਸਿੰਗ ਵਿਭਾਗ ਦੀ ਵਾਗਡੋਰ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਕੋਲ ਸੀ। ਉਹ ਕੇਂਦਰ ਤੋਂ ਕਈ ਪ੍ਰੋਜੈਕਟ ਲਿਆਉਣ ਵਿੱਚ ਸਫਲ ਰਹੀ।
ਚੰਡੀਗੜ੍ਹ ਰਾਜਪੁਰਾ ਰੇਲਵੇ ਟਰੈਕ ਦਾ ਰੁਕਿਆ ਕੰਮ ਹੋ ਸਕਦਾ ਪੂਰਾ
ਇਸ ਦੇ ਨਾਲ ਹੀ ਬਿੱਟੂ ਦੀ ਜ਼ਿੰਮੇਵਾਰੀ ਅਹਿਮ ਹੋਣ ਜਾ ਰਹੀ ਹੈ ਕਿਉਂਕਿ ਉਹਨਾਂ ਨੂੰ ਰੇਲ ਰਾਜ ਮੰਤਰੀ ਵੀ ਬਣਾਇਆ ਗਿਆ ਹੈ । ਜਿੱਥੋਂ ਤੱਕ ਰੇਲਵੇ ਦਾ ਸਬੰਧ ਹੈ, ਅੰਮ੍ਰਿਤਸਰ ਅਤੇ ਦਿੱਲੀ ਵਿਚਕਾਰ ਇੱਕ ਹਾਈ ਸਪੀਡ ਰੇਲ ਪ੍ਰੋਜੈਕਟ ਦਾ ਪ੍ਰਸਤਾਵ ਹੈ। ਇਹ ਲਗਭਗ 465 ਕਿਲੋਮੀਟਰ ਲੰਬਾ ਹੈ। ਇਸ ਵਿੱਚ ਪੰਜਾਬ ਹੀ ਨਹੀਂ ਹਰਿਆਣਾ ਨੂੰ ਵੀ ਸ਼ਾਮਲ ਕਰਨਾ ਹੋਵੇਗਾ। ਫਿਲਹਾਲ ਇਹ ਸ਼ੁਰੂਆਤੀ ਪੜਾਅ ‘ਤੇ ਹੈ। ਜੇਕਰ ਇਹ ਪ੍ਰਾਜੈਕਟ ਪੂਰਾ ਹੋ ਜਾਂਦਾ ਹੈ ਤਾਂ ਅੰਮ੍ਰਿਤਸਰ ਤੋਂ ਦਿੱਲੀ ਦਾ ਸਫਰ ਕੁਝ ਘੰਟਿਆਂ ਦਾ ਹੀ ਰਹਿ ਜਾਵੇਗਾ।
ਇਸੇ ਤਰ੍ਹਾਂ 2016 ਵਿੱਚ ਚੰਡੀਗੜ੍ਹ ਰਾਜਪੁਰਾ ਰੇਲਵੇ ਰੂਟ ਮਨਜ਼ੂਰ ਹੋਇਆ ਸੀ, ਪਰ ਅਜੇ ਤੱਕ ਉਹ ਪੂਰਾ ਨਹੀਂ ਹੋਇਆ। ਇਸ ਦੇ ਲਈ 1000 ਰੁਪਏ ਦੀ ਟੋਕਨ ਮਨੀ ਮਨਜ਼ੂਰ ਕੀਤੀ ਗਈ ਸੀ। ਜੇਕਰ ਇਹ ਪ੍ਰੋਜੈਕਟ ਪੂਰਾ ਹੋ ਜਾਂਦਾ ਹੈ ਤਾਂ ਇਸ ਨਾਲ ਹਰਿਆਣਾ ਅਤੇ ਟ੍ਰਾਈਸਿਟੀ ਸਮੇਤ ਹੋਰ ਕਈ ਰਾਜਾਂ ਦੇ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।
ਇਹ ਵੀ ਪੜ੍ਹੋ :ਪੰਜਾਬ ‘ਚ ਕਾਂਗਰਸ ਦੇ 4 ਸੀਟਾਂ ਗਵਾਉਣ ਪਿੱਛੇ ਕੀ ਰਹੇ ਕਾਰਨ ?
ਕਿਸਾਨ ਫਸਲੀ ਚੱਕਰ ਵਿੱਚੋਂ ਆ ਸਕਦੇ ਨੇ ਬਾਹਰ
ਰਵਨੀਤ ਸਿੰਘ ਬਿੱਟੂ ਨੂੰ ਦੂਜਾ ਵੱਡਾ ਵਿਭਾਗ ਫੂਡ ਪ੍ਰੋਸੈਸਿੰਗ ਮਿਲਿਆ ਹੈ। ਉਹਨਾਂ ਨੂੰ ਇਹ ਵਿਭਾਗ ਪੰਜਾਬ ਨੂੰ ਧਿਆਨ ਵਿੱਚ ਰੱਖਦੇ ਹੋਏ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਨੂੰ ਫ਼ਸਲੀ ਚੱਕਰ ਵਿੱਚੋਂ ਕੱਢਣ ਵਿੱਚ ਲੱਗੀ ਹੋਈ ਹੈ। ਪੰਜਾਬ ਦੇ 75 ਫੀਸਦੀ ਲੋਕ ਖੇਤੀ ‘ਤੇ ਨਿਰਭਰ ਹਨ। ਜਿਸ ਵਿੱਚ ਇਹ ਵਿਭਾਗ ਅਹਿਮ ਜ਼ਿੰਮੇਵਾਰੀ ਨਿਭਾ ਸਕਦਾ ਹੈ।
ਕਿਉਂਕਿ ਇਹ ਵਿਭਾਗ ਕਿਸਾਨਾਂ ਨੂੰ ਮੰਡੀ ਦੀ ਮੰਗ ਅਨੁਸਾਰ ਆਪਣੀ ਉਪਜ ਤਿਆਰ ਕਰਨ ਦੇ ਯੋਗ ਬਣਾਉਂਦਾ ਹੈ। ਕਿਉਂਕਿ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਲਈ ਇੱਕ ਮਜ਼ਬੂਤ ਈਕੋਸਿਸਟਮ ਹੈ। ਅਜਿਹੇ ‘ਚ ਉਹ ਕਿਸਾਨਾਂ ਲਈ ਮਦਦਗਾਰ ਸਾਬਤ ਹੋਵੇਗਾ।