ਮਹਿਲਾ ਮਰੀਜ਼ ਦੀ ਮੌਤ ‘ਤੇ ਰੋਸ ਵਿਚ ਆਏ ਪਰਿਵਾਰਕ ਮੈਂਬਰਾਂ ਕੀਤਾ ਪ੍ਰਦਰਸ਼ਨ

0
33
protest

ਪਟਿਆਲਾ, 28 ਜੁਲਾਈ 2026 : ਪਟਿਆਲਾ (Patiala) ਦੇ ਬਡੂੰਗਰ ਖੇਤਰ ਵਿਖੇ ਇਕ ਪ੍ਰਾਈਵੇਟ ਹਸਪਤਾਲ ਦੇ ਬਾਹਰ ਮਹਿਲਾ ਮਰੀਜ਼ ਦੀ ਮੌਤ ਹੋ ਜਾਣ ਦੇ ਰੋਸ ਵਜੋਂ ਪ੍ਰਦਰਸ਼ਨ (Protest) ਕੀਤਾ ਗਿਆ ਹੈ ।

ਕੀ ਆਖਿਆ ਮਰੀਜ਼ ਦੇ ਰਿਸ਼ਤੇਦਾਰਾਂ ਨੇ

ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਦੇ ਬਡੂੰਗਰ ਖੇਤਰ ਵਿਚ ਬਣੇ ਜਿਸ ਪ੍ਰਾਈਵੇਟ ਪ੍ਰਾਈਮ ਹਸਪਤਾਲ ਨਾਮ ਦੇ ਹਸਪਤਾਲ ਵਿਚ ਇਲਾਜ ਲਈ ਭਰਤੀ ਕੀਤੀ ਗਈ ਮਹਿਲਾ ਮਰੀਜ਼ (Female patient) ਦੀ ਮੌਤ ਹੋ ਜਾਣ ਦੇ ਰੋਸ ਵਜੋਂ ਮਹਿਲਾ ਦੇ ਪਰਿਵਾਰਕ ਮੈਂਬਰਾਂ ਵਲੋਂ ਨਾਅਰੇਬਾਜੀ ਕੀਤੀ ਗਈ ਹੈ ਨੇ ਹਸਪਤਾਲ ਦੇ ਡਾਕਟਰਾਂ ‘ਤੇ ਲਾਪ੍ਰਵਾਹੀ ਦੇ ਦੋਸ਼ ਲਗਾਏ ਹਨ ਤੇ ਹਸਪਤਾਲ ਦੇ ਬਾਹਰ ਧਰਨਾ ਲਗਾ ਕੇ ਇਨਸਾਫ ਦੀ ਮੰਗ ਕੀਤੀ ਹੈ ।

ਸਿਕਾਇਤ ਮਿਲਣ ‘ਤੇ ਕੀਤੀ ਜਾਵੇਗੀ ਬਣਦੀ ਕਾਰਵਾਈ : ਪੁਲਸ

ਪਰਿਵਾਰ ਦਾ ਕਹਿਣਾ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ । ਦੂਜੇ ਪਾਸੇ ਹਸਪਤਾਲ ਮੈਨੇਜਮੈਂਟ ਵੱਲੋਂ ਇਨ੍ਹਾਂ ਦੋਸ਼ਾਂ ‘ਤੇ ਅਜੇ ਤੱਕ ਕੋਈ ਅਧਿਕਾਰਕ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ । ਪੁਲਸ ਦਾ ਕਹਿਣਾ ਹੈ ਕਿ ਸਿ਼ਕਾਇਤ (Complaint) ਮਿਲਣ ‘ਤੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਜਾਂਚ ਦੇ ਆਧਾਰ ‘ਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

LEAVE A REPLY

Please enter your comment!
Please enter your name here