ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਬੰਧੀ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ

0
101

ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਬੰਧੀ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫਰੀਦਕੋਟ 03 ਜਨਵਰੀ,2025: ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਵਿਸ਼ੇਸ਼ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ(ਜ) ਓਜਸਵੀ ਅਲੰਕਾਰ ਦੀ ਪ੍ਰਧਾਨਗੀ ਹੇਠ ਹੋਈ ।ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਓਜਸਵੀ ਅਲੰਕਾਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਣਤੰਤਰ ਦਿਵਸ ਪੂਰੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ।

ਕੌਮੀ ਤਿਉਹਾਰ ਨੂੰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾਵੇਗਾ

ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਵਿਭਾਗਾਂ ਨਾਲ, ਗਣਤੰਤਰ ਦਿਵਸ ਨਾਲ ਸਬੰਧਿਤ ਕੰਮ ਸਮੇਂ ਸਿਰ ਮੁਕੰਮਲ ਕਰ ਲੈਣ ਤਾਂ ਜੋ ਇਸ ਕੌਮੀ ਤਿਉਹਾਰ ਨੂੰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਨੇਪਰੇ ਚਾੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸੱਭਿਆਚਾਰਕ ਪ੍ਰੋਗਰਾਮ ਜਾਂ ਦੇਸ਼ ਭਗਤੀ ਦਾ ਪ੍ਰੋਗਰਾਮ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੋਂ ਉਨਾਂ ਨਾਲ ਸਬੰਧਤ ਕੰਮ ਦੀ ਵਿਸਥਾਰ ਸਾਹਿਤ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਕਿਸਮ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਦੂਜੀ ਆਨਲਾਈਨ NRI ਮਿਲਣੀ ‘ਚ ਮੰਤਰੀ ਕੁਲਦੀਪ ਧਾਲੀਵਾਲ ਨੇ ਸੁਣੀਆਂ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ

LEAVE A REPLY

Please enter your comment!
Please enter your name here