ਫ਼ਰੀਦਕੋਟ ਬੱਸ ਹਾਦਸਾ: CM ਭਗਵੰਤ ਮਾਨ ਨੇ ਜਤਾਇਆ ਦੁੱਖ

0
60

ਫ਼ਰੀਦਕੋਟ ਬੱਸ ਹਾਦਸਾ: CM ਭਗਵੰਤ ਮਾਨ ਨੇ ਜਤਾਇਆ ਦੁੱਖ

ਫਰੀਦਕੋਟ ‘ਚ ਟਰੱਕ ਨਾਲ ਟਕਰਾਉਣ ਤੋਂ ਬਾਅਦ ਇਕ ਨਿੱਜੀ ਬੱਸ ਰੇਲਿੰਗ ਤੋੜ ਕੇ ਨਾਲੇ ‘ਚ ਜਾ ਡਿੱਗੀ। ਇਸ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 30 ਦੇ ਕਰੀਬ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਹੈ। ਇਹ ਘਟਨਾ ਮੰਗਲਵਾਰ ਸਵੇਰੇ ਕੋਟਕਪੂਰਾ ਰੋਡ ‘ਤੇ ਵਾਪਰੀ। ਨਿਊ ਦੀਪ ਟਰਾਂਸਪੋਰਟ ਕੰਪਨੀ ਦੀ ਇਹ ਬੱਸ ਫਰੀਦਕੋਟ ਤੋਂ ਅੰਮ੍ਰਿਤਸਰ ਜਾ ਰਹੀ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਰਦਨਾਕ ਹਾਦਸੇ ‘ਤੇ ਦੁੱਖ ਜਤਾਇਆ ਹੈ।

ਉਨ੍ਹਾਂ ਕਿਹਾ ਕਿ “ਅੱਜ ਸਵੇਰੇ ਫਰੀਦਕੋਟ ‘ਚ ਵੱਡਾ ਹਾਦਸਾ ਵਾਪਰਿਆ ਹੈ ਜਿੱਥੇ ਸਵਾਰੀਆਂ ਨਾਲ ਭਰੀ ਬੱਸ ਟਰੱਕ ਨਾਲ ਟਕਰਾਉਣ ਤੋਂ ਬਾਅਦ ਨਾਲੇ ‘ਚ ਜਾ ਡਿੱਗੀ। ਜਿਸ ਕਾਰਨ ਕਈ ਲੋਕ ਜ਼ਖ਼ਮੀ ਅਤੇ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੈਂ ਪ੍ਰਸ਼ਾਸਨ ਨੂੰ ਤੁਰੰਤ ਜ਼ਖ਼ਮੀਆਂ ਦੀ ਮਦਦ ਕਰਨ ਨੂੰ ਕਿਹਾ ਹੈ ਤੇ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ ‘ਚ ਹਾਂ। ਇਸ ਹਾਦਸੇ ‘ਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਅਤੇ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ।”

LEAVE A REPLY

Please enter your comment!
Please enter your name here