ਫਰੀਦਕੋਟ ਡਿਪਟੀ ਕਮਿਸ਼ਨਰ ਨੇ ਫੂਡ ਸੇਫਟੀ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

0
19

ਫਰੀਦਕੋਟ ਡਿਪਟੀ ਕਮਿਸ਼ਨਰ ਨੇ ਫੂਡ ਸੇਫਟੀ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਫਰੀਦਕੋਟ 19 ਫਰਵਰੀ : ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਫੂਡ ਤੇ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਜਾ ਰਹੇ ਬਾਬਾ ਫਰੀਦ ਈਟ ਰਾਈਟ ਮੇਲੇ ਸਬੰਧੀ ਫੂਡ ਸੇਫਟੀ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਮੇਲੇ ਦਾ ਪੋਸਟਰ ਵੀ ਜਾਰੀ ਕੀਤਾ।

23 ਫਰਵਰੀ ਨੂੰ ਸਾਈਕਲੋਥੋਨ

ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਇਹ ਮੇਲਾ 28 ਫਰਵਰੀ ਨੂੰ ਬਾਬਾ ਫਰੀਦ ਸੱਭਿਆਚਾਰਕ ਕੇਂਦਰ ਫਰੀਦਕੋਟ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਮਿਤੀ 23 ਫਰਵਰੀ ਨੂੰ ਸਰਕਟ ਹਾਊਸ ਤੋਂ ਬਾਬਾ ਫਰੀਦ ਸੱਭਿਆਚਾਰਕ ਕੇਂਦਰ ਤੱਕ ਸਵੇਰੇ 6:00 ਵਜੇ ਤੋਂ ਸਾਈਕਲੋਥੋਨ ਵੀ ਕਰਵਾਈ ਜਾਵੇਗੀ।

ਸ਼ਹਿਰਵਾਸੀਆਂ ਨੂੰ ਮੇਲੇ ਦਾ ਹਿੱਸਾ ਬਣਨ ਦੀ ਅਪੀਲ

ਉਹਨਾਂ ਕਿਹਾ ਕਿ ਇਹ ਮੇਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਨੁੱਕੜ ਨਾਟਕ, ਸਭਿਆਚਾਰਕ ਪ੍ਰੋਗਰਾਮ, ਪੌਸ਼ਟਿਕ ਭੋਜਨ ਦੇ ਫੂਡ ਸਟਾਲ, ਫੂਡ ਸੇਫਟੀ ਆਨ ਵੀਲਸ ਪ੍ਰਦਰਸ਼ਨੀ ਅਤੇ ਸਕੂਲੀ ਬੱਚਿਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਮੇਲੇ ਦਾ ਆਕਰਸ਼ਣ ਕੇਂਦਰ ਹੋਣਗੇ। ਉਹਨਾਂ ਸਮੂਹ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਉਹ ਇਸ ਮੇਲੇ ਦਾ ਹਿੱਸਾ ਬਣ ਕੇ ਮੇਲੇ ਦਾ ਆਨੰਦ ਜਰੂਰ ਮਾਨਣ ਅਤੇ ਜਾਣਕਾਰੀ ਪ੍ਰਾਪਤ ਕਰਨ।

 

 

LEAVE A REPLY

Please enter your comment!
Please enter your name here