ਫਰੀਦਕੋਟ ਵਿੱਚ ਇੱਕ ਤੇਜ਼ ਰਫ਼ਤਾਰ ਵਾਹਨ ਨੇ ਇੱਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਜਦੋਂ ਕਿ ਉਸਦਾ ਇੱਕ ਸਾਥੀ ਗੰਭੀਰ ਜ਼ਖਮੀ ਹੋ ਗਿਆ। ਇਹ ਹਾਦਸਾ ਦੇਰ ਰਾਤ ਅੰਮ੍ਰਿਤਸਰ ਬਠਿੰਡਾ ਰਾਸ਼ਟਰੀ ਰਾਜਮਾਰਗ ‘ਤੇ ਪਿੰਡ ਪੱਕਾ ਨੇੜੇ ਵਾਪਰਿਆ। ਮ੍ਰਿਤਕ ਦੀ ਪਛਾਣ ਪਵਨਪ੍ਰੀਤ ਸਿੰਘ ਵਾਸੀ ਪਿੰਡ ਭਲੂਰ, ਮੋਗਾ ਵਜੋਂ ਹੋਈ ਹੈ। ਜਦੋਂ ਕਿ ਉਸਦੇ ਜ਼ਖਮੀ ਸਾਥੀ ਪ੍ਰਦੀਪ ਸਿੰਘ, ਜੋ ਕਿ ਪਿੰਡ ਭਲੂਰ ਦਾ ਰਹਿਣ ਵਾਲਾ ਹੈ, ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਫਰੀਦਕੋਟ ਦੇ ਐਸਐਚਓ ਇੰਸਪੈਕਟਰ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਪਵਨਪ੍ਰੀਤ ਸਿੰਘ ਆਪਣੇ ਦੋਸਤ ਪ੍ਰਦੀਪ ਸਿੰਘ ਨਾਲ ਬਾਈਕ ‘ਤੇ ਨੈਸ਼ਨਲ ਹਾਈਵੇਅ ‘ਤੇ ਫਰੀਦਕੋਟ ਵੱਲ ਆ ਰਿਹਾ ਸੀ। ਜਿਵੇਂ ਹੀ ਉਹ ਪੱਕਾ ਪਿੰਡ ਨੇੜੇ ਪਹੁੰਚੇ, ਪਿੱਛੇ ਤੋਂ ਆ ਰਹੇ ਇੱਕ ਵਾਹਨ ਨੇ ਉਨ੍ਹਾਂ ਦੀ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਸੜਕ ‘ਤੇ ਡਿੱਗ ਪਏ। ਇਸ ਹਾਦਸੇ ਚ ਇਕ ਨੌਜਵਾਨ ਦੀ ਮੌਤ ਹੋ ਗਈ। ਜਦੋਂ ਕਿ ਦੂਜਾ ਗੰਭੀਰ ਜ਼ਖਮੀ ਹੈ।









