ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਪੁਰਬ ਦੇ ਮੌਕੇ ‘ਤੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਕੇ ਦੇਸ਼ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਇਕ ਪਾਸੇ ਜਿੱਥੇ ਸਾਰੇ ਆਗੂ ਪੀਐਮ ਦੇ ਇਸ ਫੈਸਲੇ ਦਾ ਸਵਾਗਤ ਕਰ ਰਹੇ ਹਨ, ਉੱਥੇ ਹੀ ਕਾਂਗਰਸ ਲਗਾਤਾਰ ਭਾਜਪਾ ‘ਤੇ ਹਮਲੇ ਕਰ ਰਹੀ ਹੈ। ਇਸ ‘ਤੇ ਹੁਣ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਤਾਅਨਾ ਮਾਰਦੇ ਹੋਏ ਟਵੀਟ ਕੀਤਾ ਹੈ।
ਰਾਹੁਲ ਗਾਂਧੀ ਨੇ ਟਵੀਟ ਕਰਕੇ ਲਿਖਿਆ ਕਿ ਹੁਣ ਚੀਨੀ ਕਬਜ਼ੇ ਦੀ ਸੱਚਾਈ ਨੂੰ ਵੀ ਸਵੀਕਾਰ ਕਰਨਾ ਚਾਹੀਦਾ ਹੈ।
अब चीनी क़ब्ज़े का सत्य भी मान लेना चाहिए।
— Rahul Gandhi (@RahulGandhi) November 20, 2021