ਵੱਡੀ ਖਬਰ:ਸ਼ੰਭੂ ਬਾਰਡਰ ‘ਤੇ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ,ਹਾਲਤ ਗੰਭੀਰ
ਚੰਡੀਗੜ੍ਹ :ਸ਼ੰਭੂ ਬਾਰਡਰ ਤੋਂ ਕਿਸਾਨ ਅੱਜ ਦੁਪਹਿਰ 12 ਵਜੇ ਦਿੱਲੀ ਲਈ ਰਵਾਨਾ ਹੋਏ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਘੱਗਰ ਨਦੀ ‘ਤੇ ਬਣੇ ਪੁਲ ‘ਤੇ ਰੋਕ ਲਿਆ। ਪੁਲੀਸ ਨਾਲ ਬਹਿਸ ਮਗਰੋਂ ਕਿਸਾਨਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਅੱਥਰੂ ਗੈਸ ਅਤੇ ਵਾਟਰ ਕੈਨਨ ਦੀ ਵਰਤੋਂ ਕੀਤੀ। ਜਿਸ ਵਿੱਚ ਕਈ ਕਿਸਾਨ ਜ਼ਖਮੀ ਵੀ ਹੋਏ । ਇਸ ਵਿਚਾਲੇ ਹੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਸ਼ੰਭੂ ਬਾਰਡਰ ‘ਤੇ ਇਕ ਕਿਸਾਨ ਨੇ ਖੌਫਨਾਕ ਕਦਮ ਚੁੱਕਿਆ।
ਰਾਜਿੰਦਰ ਹਸਪਤਾਲ ਪਟਿਆਲਾ ਰੈਫਰ
ਪ੍ਰਾਪਤ ਜਾਣਕਾਰੀ ਅਨੁਸਾਰ ਇਕ ਕਿਸਾਨ ਵੱਲੋਂ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ। ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਡਾਕਟਰਾਂ ਵੱਲੋਂ ਉਸਨੂੰ ਰਾਜਿੰਦਰ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕ ਕਿਸਾਨ ਦੀ ਪਛਾਣ ਜੋਧ ਸਿੰਘ ਵਾਸੀ ਖੰਨਾਵਜੋਂ ਹੋਈ ਹੈ। ਮੰਨਿਆ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਦਿੱਲੀ ਨਾ ਜਾਣ ਦੇਣ ਤੋਂ ਦੁਖੀ ਹੋ ਕੇ ਉਸ ਨੇ ਇਹ ਕਦਮ ਚੁੱਕਿਆ ਹੈ। ਫਿਲਹਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਖੇਡਾਂ ਵਤਨ ਪੰਜਾਬ ਦੀਆਂ ਅਧੀਨ ਜ਼ਿਲਾ ਪੱਧਰੀ ਖੇਡਾਂ ਹੋਈਆਂ ਸਮਾਪਤ, ਡਾ.ਬਲਜੀਤ ਕੌਰ ਨੇ 5 ਲੱਖ ਰੁਪਏ ਦੇਣ ਦਾ ਕੀਤਾ ਐਲਾਨ