ਖਨੌਰੀ ਬਾਰਡਰ ਤੋਂ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। 13 ਫਰਵਰੀ ਤੋਂ ਧਰਨੇ ਤੇ ਬੈਠੇ ਕਿਸਾਨ ਕਰਨੈਲ ਸਿੰਘ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਪਹਿਲਾਂ ਵੀ ਖਨੌਰੀ ਬਾਰਡਰ ਦੇ ਉੱਤੇ ਇੱਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਦੇ ਕਰਕੇ ਮੌਤ ਹੋ ਚੁੱਕੀ ਸੀ। ਇੱਕ ਨੌਜਵਾਨ ਦੀ 21 ਤਰੀਕ ਨੂੰ ਗੋਲੀ ਲੱਗਣ ਦੇ ਕਰਕੇ ਮੌਤ ਹੋ ਗਈ ਹੈ। ਇਸ ਤੋਂ ਪਹਿਲਾਂ ਸ਼ੰਭੂ ਬਾਰਡਰ ਦੇ ਉੱਤੇ ਜਿਲਾ ਗੁਰਦਾਸਪੁਰ ਦੇ ਕਿਸਾਨ ਗਿਆਨ ਸਿੰਘ ਦੀ ਵੀ ਦਿਲ ਦਾ ਦੌਰਾ ਪੈਣ ਦੇ ਕਰਕੇ ਮੌਤ ਹੋ ਚੁੱਕੀ ਹੈ।
ਪਟਿਆਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨ ਦੀ ਵੀ ਮੌਤ ਹੋ ਚੁੱਕੀ ਹੈ। ਜੋ ਕਿ ਪਿੰਡ ਬਠੋਈ ਦਾ ਰਹਿਣ ਵਾਲਾ ਸੀ ਤੇ ਅੱਜ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। 13 ਤਰੀਕ ਤੋਂ ਧਰਨੇ ਤੇ ਬੈਠੇ ਕਿਸਾਨ ਕਰਨੈਲ ਸਿੰਘ ਜਿਸ ਦੀ ਉਮਰ 62 ਸਾਲ ਦੱਸੀ ਜਾ ਰਹੀ ਉਸ ਦੀ ਅਚਾਨਕ ਤਬੀਅਤ ਖਰਾਬ ਹੋ ਜਾਂਦੀ ਹੈ।
ਜਿਸ ਨੂੰ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਜਾਂਦਾ ਪਰ ਤੜਕਸਾਰ ਉਸ ਨੂੰ ਡਾਕਟਰਾਂ ਦੇ ਵੱਲੋਂ ਮ੍ਰਿਤਕ ਐਲਾਨ ਦਿੱਤਾ ਗਿਆ। ਜ਼ਿਕਰਯੋਗ ਹੈ ਕਿ 13 ਫਰਵਰੀ ਤੋਂ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ਦੇ ਉੱਤੇ ਕਿਸਾਨ ਧਰਨੇ ਤੇ ਬੈਠੇ ਹਨ।