ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਵਿਗੜੀ ਸਿਹਤ, ਰਜਿੰਦਰਾ ਹਸਪਤਾਲ ਰੈਫਰ
ਚੰਡੀਗੜ੍ਹ, 12 ਫਰਵਰੀ: ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਇਕ ਸਾਲ ਪੂਰਾ ਹੋਣ ਵਾਲਾ ਹੈ। ਇਸ ਮੌਕੇ ਅੱਜ (12 ਫਰਵਰੀ) ਨੂੰ ਖਨੌਰੀ ਸਰਹੱਦ ਵਿਖੇ ਕਿਸਾਨ ਮਹਾਂਪੰਚਾਇਤ ਸ਼ੁਰੂ ਹੋਣ ਜਾ ਰਹੀ ਹੈ। ਪਰ ਇਸ ਵਿਚਾਲੇ ਹੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਖਨੌਰੀ ਮੋਰਚੇ ‘ਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਸਿਹਤ ਵਿਗੜ ਗਈ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਲਿਜਾਇਆ ਗਿਆ। ਸੂਤਰਾਂ ਅਨੁਸਾਰ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਹੈ।