ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ (ਵੀਰਵਾਰ) ਪਟਿਆਲਾ ਦੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਉਹ ਇਸ ਅੰਦੋਲਨ ਨੂੰ ਪੂਰੇ ਦੇਸ਼ ‘ਚ ਲੈ ਕੇ ਜਾਣਗੇ।
ਜਗਜੀਤ ਸਿੰਘ ਡੱਲੇਵਾਲ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ 26 ਨਵੰਬਰ ਤੋਂ ਮਰਨ ਵਰਤ ‘ਤੇ ਹਨ। ਕਿਸਾਨ ਡੱਲੇਵਾਲ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਦੇ ਨਾਲ ਹੀ ਡੱਲੇਵਾਲ ਅੱਜ 3 ਅਪ੍ਰੈਲ ਨੂੰ ਫਰੀਦਕੋਟ ਸਥਿਤ ਡੱਲੇਵਾਲ ਮਹਾਪੰਚਾਇਤ ਵਿੱਚ ਸ਼ਿਰਕਤ ਕਰਨਗੇ।
ਗੁਜਰਾਤ ਦੇ ਜਾਮਨਗਰ ਵਿੱਚ ਹਵਾਈ ਸੈਨਾ ਦਾ ਲੜਾਕੂ ਜਹਾਜ਼ ਕਰੈਸ਼, ਇਕ ਪਾਇਲਟ ਦੀ ਮੌਤ
ਕਿਸਾਨ ਆਗੂ ਅਭਿਮਨਿਊ ਸਿੰਘ ਕੋਹਾੜ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਡੱਲੇਵਾਲ ਦੇ ਅਪ੍ਰੈਲ ਤੋਂ ਮਈ ਤੱਕ ਦੇ ਪ੍ਰੋਗਰਾਮ ਦਾ ਪੂਰਾ ਸ਼ਡਿਊਲ ਤਿਆਰ ਕਰ ਲਿਆ ਗਿਆ ਹੈ। ਇਹ ਪ੍ਰੋਗਰਾਮ ਪੰਜਾਬ ਅਤੇ ਹਰਿਆਣਾ ਵਿੱਚ ਕਰਵਾਏ ਜਾਣਗੇ, ਜਿਸ ਵਿੱਚ ਡੱਲੇਵਾਲ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ 4 ਅਪ੍ਰੈਲ ਨੂੰ ਦਾਣਾ ਮੰਡੀ (ਫਿਰੋਜ਼ਪੁਰ-ਮੋਗਾ), 5 ਅਪ੍ਰੈਲ ਨੂੰ ਚੱਪੜ (ਪਟਿਆਲਾ), 6 ਅਪ੍ਰੈਲ ਨੂੰ ਮੁਹਾਲੀ, 7 ਅਪ੍ਰੈਲ ਨੂੰ ਧਨੌਲਾ (ਬਰਨਾਲਾ), 8 ਅਪ੍ਰੈਲ ਨੂੰ ਦੋਦਾ (ਮੁਕਤਸਰ ਸਾਹਿਬ), 9 ਅਪ੍ਰੈਲ ਨੂੰ ਫਾਜ਼ਿਲਕਾ, 10 ਅਪ੍ਰੈਲ ਨੂੰ ਅੰਮਿ੍ਤਸਰ ਅਤੇ 11 ਅਪ੍ਰੈਲ ਨੂੰ ਮਾਨਸਾ ਵਿਖੇ ਪ੍ਰੋਗਰਾਮ ਕਰਵਾਏ ਜਾਣਗੇ।