ਕਿਸਾਨ ਆਗੂ ਡੱਲੇਵਾਲ ਦੇ ਮ.ਰਨ ਵਰਤ ਦਾ 17ਵਾਂ ਦਿਨ, 12 ਕਿਲੋ ਘਟਿਆ ਭਾਰ
ਚੰਡੀਗੜ੍ਹ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ 10 ਮਹੀਨਿਆਂ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਬੈਠੇ ਹਨ। ਕਿਸਾਨਾਂ ਨੇ 14 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਕੀਤਾ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਹਨ। ਉਨ੍ਹਾਂ ਦੇ ਮਰਨ ਵਰਤ ਦਾ ਅੱਜ 17ਵਾਂ ਦਿਨ ਹੈ। ਅੱਜ ਉਹ ਖਨੌਰੀ ਸਰਹੱਦ ਤੋਂ ਸੰਦੇਸ਼ ਜਾਰੀ ਕਰਨਗੇ।
68ਵੀਆਂ ਰਾਸ਼ਟਰੀ ਸਕੂਲ ਖੇਡਾਂ ਦਾ ਲੁਧਿਆਣਾ ਵਿਖੇ ਧੂਮ-ਧਾਮ ਨਾਲ ਆਗਾਜ਼; ਲਗਭਗ 3000 ਖਿਡਾਰੀ ਲੈ ਰਹੇ ਹਨ ਭਾਗ
ਇਸ ਦੇ ਨਾਲ ਹੀ ਡੱਲੇਵਾਲ ਦੀ ਸਿਹਤ ਦੀ ਨਿਗਰਾਨੀ ਕਰ ਰਹੇ ਪ੍ਰਾਈਵੇਟ ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦਾ ਭਾਰ 12 ਕਿਲੋ ਤੋਂ ਵੱਧ ਘਟ ਗਿਆ ਹੈ। ਉਨ੍ਹਾਂ ਦੇ ਗੁਰਦੇ ਫੇਲ ਹੋਣ ਦਾ ਖਤਰਾ ਬਣਿਆ ਹੋਇਆ ਹੈ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨ ਕਿਹਾ ਕਿ ਡੱਲੇਵਾਲ ਸੂਝਵਾਨ ਕਿਸਾਨ ਆਗੂ ਹਨ। ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਇਸ ਮਸਲੇ ਦੇ ਹੱਲ ਲਈ ਕੰਮ ਕਰਨਾ ਚਾਹੀਦਾ ਹੈ।