ਕਿਸਾਨ ਆਗੂ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ, ਪੰਜਾਬ ਸਰਕਾਰ ਕਰੇਗੀ ਮੈਡੀਕਲ ਰਿਪੋਰਟ ਪੇਸ਼
ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਲਗਾਤਾਰ 58 ਦਿਨਾਂ ਤੋਂ ਮਰਨ ਵਰਤ ‘ਤੇ ਹਨ। ਅੱਜ ਸੁਪਰੀਮ ਕੋਰਟ ਵਿੱਚ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਣਵਾਈ ਹੋਵੇਗੀ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਮੈਡੀਕਲ ਰਿਪੋਰਟ ਪੇਸ਼ ਕੀਤੀ ਜਾਵੇਗੀ। ਇਸ ਤੋਂ ਇਲਾਵਾ ਅੱਜ ਡੱਲੇਵਾਲ ਨੂੰ ਖਨੌਰੀ ਬਾਰਡਰ ‘ਤੇ ਸਟੇਜ ਨੇੜੇ ਬਣੇ ਕਮਰੇ/ਟਰਾਲੀ ‘ਚ ਸ਼ਿਫਟ ਕੀਤਾ ਜਾਵੇਗਾ। ਇੱਥੇ ਉਨ੍ਹਾਂ ਦੇ ਸਰੀਰ ਨੂੰ ਆਸਾਨੀ ਨਾਲ ਧੁੱਪ ਮਿਲ ਸਕੇਗੀ।
26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ
ਦੱਸ ਦਈਏ ਕਿ ਕਿਸਾਨੀ ਅੰਦੋਲਨ ਦੇ ਸਮਰਥਨ ਵਿੱਚ ਹੋਰਨਾਂ ਰਾਜਾਂ ਵਿੱਚ ਵੀ ਪ੍ਰੋਗਰਾਮ ਕੀਤੇ ਜਾ ਰਹੇ ਹਨ। ਚੇਨਈ ਵਿੱਚ ਕਿਸਾਨ 1 ਦਿਨ ਦਾ ਵਰਤ ਰੱਖਣਗੇ। ਕੱਲ੍ਹ, ਮਹਾਰਾਸ਼ਟਰ ਵਿੱਚ ਕਿਸਾਨਾਂ ਨੇ ਜ਼ਿਲ੍ਹਾ ਪੱਧਰ ‘ਤੇ 1 ਦਿਨ ਦੀ ਭੁੱਖ ਹੜਤਾਲ ਕੀਤੀ। ਜ਼ਿਲ੍ਹਾ ਅਧਿਕਾਰੀਆਂ ਰਾਹੀਂ ਕੇਂਦਰ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ। ਕਿਸਾਨਾਂ ਨੇ ਫੈਸਲਾ ਕੀਤਾ ਹੈ ਕਿ 26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸ ਤੋਂ ਬਾਅਦ ਦਿੱਲੀ ਕੂਚ ਬਾਰੇ ਫੈਸਲਾ ਲਿਆ ਜਾਵੇਗਾ।
ਪੰਜਾਬ ‘ਚ ਆਮ ਆਦਮੀ ਕਲੀਨਿਕਾਂ ਦੇ ਨਾਮ ਬਦਲਣੇ ਸ਼ੁਰੂ, ਕੇਂਦਰ ਸਰਕਾਰ ਨੇ ਜਤਾਇਆ ਸੀ ਇਤਰਾਜ਼