ਖਨੌਰੀ ਬਾਰਡਰ ਪਹੁੰਚੀ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਭੈਣ, ਗਲ ਲੱਗ ਹੋਏ ਭਾਵੁਕ
ਕਿਸਾਨੀ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਅੱਠਵੇਂ ਦਿਨ ਵੀ ਜਾਰੀ ਹੈ | ਇਸ ਦੌਰਾਨ ਡੱਲੇਵਾਲ ਦਾ ਪਰਿਵਾਰ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਤ ਹੈ। ਦੇਰ ਰਾਤ ਜਗਜੀਤ ਸਿੰਘ ਡੱਲੇਵਾਲ ਦੀ ਭੈਣ ਉਨ੍ਹਾਂ ਨੂੰ ਮਿਲਣ ਖਨੌਰੀ ਬਾਰਡਰ ਪਹੁੰਚੀ।
ਦੋਵੇ ਹੋਏ ਭਾਵੁਕ
ਇਸ ਦੌਰਾਨ ਉਨ੍ਹਾਂ ਡੱਲੇਵਾਲ ਨੂੰ ਗਲ ਲਾ ਕੇ ਹਾਲ-ਚਾਲ ਜਾਣਿਆ। ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਚਰਚਾ ਕੀਤੀ। ਇਸ ਦੌਰਾਨ ਦੋਵੇਂ ਭਾਵੁਕ ਹੋ ਗਏ ਅਤੇ ਉਨ੍ਹਾਂ ਦੀਆਂ ਅੱਖਾਂ ਨਮ ਹੋ ਗਈਆਂ।
ਇਹ ਵੀ ਪੜੋ: ਗਲ ‘ਚ ਤਖ਼ਤੀ,ਹੱਥ ‘ਚ ਬਰਛਾ ਫੜ੍ਹ ਗੁਰੂ ਘਰ ਸੇਵਾ ਨਿਭਾ ਰਹੇ ਸੁਖਬੀਰ ਬਾਦਲ
ਦੱਸ ਦਈਏ ਕਿ 6 ਦਸੰਬਰ ਦੇ ਦਿੱਲੀ ਕੂਚ ਦੀਆਂ ਤਿਆਰੀਆਂ ਨੂੰ ਲੈ ਕੇ ਸਾਰੀਆਂ ਜਥੇਬੰਦੀਆਂ ਵਿੱਚ ਸਹਿਮਤੀ ਬਣ ਗਈ ਹੈ। ਬੀਤੇ ਦਿਨੀਂ ਹੋਈ ਮੀਟਿੰਗ ਵਿੱਚ ਲੰਗਰਾਂ ਦੇ ਪ੍ਰਬੰਧਾਂ, ਸੁਰੱਖਿਆ ਪ੍ਰਬੰਧਾਂ ਅਤੇ ਵਲੰਟੀਅਰਾਂ ਦੀ ਗਿਣਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮਾਰਚ ਵਿੱਚ ਪੰਜਾਬ-ਹਰਿਆਣਾ ਹੀ ਨਹੀਂ ਦੇਸ਼ ਭਰ ਦੇ 6 ਰਾਜਾਂ ਦੇ ਕਿਸਾਨ ਹਿੱਸਾ ਲੈਣਗੇ।