ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ 131 ਦਿਨਾਂ ਬਾਅਦ ਮਰਨ ਵਰਤ ਖਤਮ ਕਰ ਦਿੱਤਾ ਹੈ। ਇਹ ਐਲਾਨ ਉਨ੍ਹਾਂ ਐਤਵਾਰ ਨੂੰ ਫਤਿਹਗੜ੍ਹ ਸਾਹਿਬ ਦੀ ਸਰਹਿੰਦ ਅਨਾਜ ਮੰਡੀ ਵਿਖੇ ਕਿਸਾਨ ਮਹਾਂਪੰਚਾਇਤ ਦੌਰਾਨ ਕੀਤਾ। ਡੱਲੇਵਾਲ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਅਤੇ ਹੋਰ ਮੰਗਾਂ ਨੂੰ ਲੈ ਕੇ 26 ਨਵੰਬਰ 2024 ਨੂੰ ਭੁੱਖ ਹੜਤਾਲ ਸ਼ੁਰੂ ਕੀਤੀ ਸੀ।ਕਿਸਾਨ ਆਗੂ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਆਗੂਆਂ ਦੀ ਮੰਗ ਨੂੰ ਲੈ ਕੇ ਮਰਨ ਵਰਤ ਖਤਮ ਕੀਤਾ ਗਿਆ ਹੈ। ਕਾਫੀ ਸਮੇਂ ਤੋਂ ਕਿਸਾਨ ਉਨ੍ਹਾਂ ਨੂੰ ਮਰਨ ਵਰਤ ਤੋੜਨ ਦੀ ਅਪੀਲ ਕਰ ਰਹੇ ਸਨ।
ਦੱਸ ਦਈਏ ਕਿ ਸ਼ੰਭੂ ਅਤੇ ਖਨੌਰੀ ਸਰਹੱਦ ਵਿਖੇ ਕਿਸਾਨ ਮੋਰਚਾ ਹਟਾਏ ਜਾਣ ਦੇ ਵਿਰੋਧ ਵਿੱਚ ਪੰਜਾਬ ਭਰ ਵਿੱਚ ਕਿਸਾਨ ਮਹਾਂਪੰਚਾਇਤਾਂ ਕੀਤੀਆਂ ਜਾ ਰਹੀਆਂ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸਪੱਸ਼ਟ ਕੀਤਾ ਹੈ ਕਿ ਜਦ ਤਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ, ਓਦੋ ਤੱਕ ਸੰਘਰਸ਼ ਜਾਰੀ ਰਹੇਗਾ।