ਕਿਸਾਨ ਆਗੂ ਜਗਜੀਤ ਡੱਲੇਵਾਲ ਦਾ ਮਰਨ ਵਰਤ 92ਵੇਂ ਦਿਨ ਵੀ ਜਾਰੀ; ਅਚਾਨਕ ਵਿਗੜੀ ਸਿਹਤ
ਖਨੌਰੀ ਵਿਖੇ ਮਰਨ ਵਰਤ ‘ਤੇ ਬੈਠੇ ਸਾਂਝੇ ਕਿਸਾਨ ਮੋਰਚਾ (ਐਸਕੇਐਮ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 92ਵੇਂ ਦਿਨ ਵੀ ਜਾਰੀ ਹੈ ਪਰ ਇਸ ਵਿਚਾਲੇ ਹੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਹੈ । ਮੁਢਲੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਬਹੁਤ ਖਤਰਨਾਕ ਪੱਧਰ (176/107) ਤੱਕ ਵਧ ਗਿਆ ਹੈ, ਜਿਸ ਕਾਰਨ ਡਾਕਟਰਾਂ ਦੀ ਚਿੰਤਾ ਵਧ ਗਈ ਹੈ।
ਸਿਹਤਯਾਬੀ ਲਈ ਲਗਾਤਾਰ ਕਰ ਰਹੇ ਦੁਆਵਾਂ
ਕਿਸਾਨ ਮੋਰਚੇ ‘ਤੇ ਮੌਜੂਦ ਡਾਕਟਰਾਂ ਦੀ ਟੀਮ ਡੱਲੇਵਾਲ ਦੀ ਸਿਹਤ ਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ। ਡਾਕਟਰਾਂ ਅਨੁਸਾਰ ਇੰਨੇ ਲੰਬੇ ਸਮੇਂ ਤੋਂ ਚੱਲ ਰਹੀ ਭੁੱਖ ਹੜਤਾਲ ਕਾਰਨ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ ਅਤੇ ਬਲੱਡ ਪ੍ਰੈਸ਼ਰ ਦਾ ਇੰਨਾ ਜ਼ਿਆਦਾ ਵਾਧਾ ਉਨ੍ਹਾਂ ਦੀ ਸਿਹਤ ਲਈ ਗੰਭੀਰ ਖਤਰਾ ਬਣ ਸਕਦਾ ਹੈ।ਇਸ ਦੇ ਨਾਲ ਹੀ ਯੂਨਾਈਟਿਡ ਕਿਸਾਨ ਮੋਰਚਾ ਦੇ ਹੋਰ ਆਗੂਆਂ ਤੇ ਵਰਕਰਾਂ ਵਿੱਚ ਵੀ ਚਿੰਤਾ ਵਧ ਗਈ ਹੈ। ਮੋਰਚੇ ‘ਤੇ ਮੌਜੂਦ ਸਾਥੀ ਕਿਸਾਨ ਉਨ੍ਹਾਂ ਦੀ ਸਿਹਤਯਾਬੀ ਲਈ ਲਗਾਤਾਰ ਦੁਆਵਾਂ ਕਰ ਰਹੇ ਹਨ।