ਘਰ ਵਿੱਚ ਨਜ਼ਰਬੰਦ ਕੀਤੇ ਗਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ; ਤੜਕਸਾਰ ਪੁੱਜੀ ਪੁਲਿਸ

0
54

ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਪੁਲਿਸ ਸਟੇਸ਼ਨ ਦੇ ਘਿਰਾਓ ਤੋਂ ਪਹਿਲਾਂ ਪੁਲਿਸ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤੜਕਸਾਰ (ਸਵੇਰੇ 4 ਵਜੇ) ਹੀ ਪੁਲਿਸ ਅਧਿਕਾਰੀ ਉਨ੍ਹਾਂ ਦੇ ਫਰੀਦਕੋਟ ਵਾਲੇ ਘਰ ਪਹੁੰਚੇ। ਕਿਸਾਨ ਆਗੂ ਡੱਲੇਵਾਲ ਨੇ ਖੁਦ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਇਸ ਬਾਰੇ ਜਾਣਕਾਰੀ ਦਿੱਤੀ।

ਫਰੀਦਕੋਟ ਮਾਡਰਨ ਜੇਲ੍ਹ ‘ਚ ਕੈਦੀ ਨੇ ਕੀਤੀ ਖੁਦਕੁਸ਼ੀ, ਲਿਆ ਫਾਹਾ

ਦੱਸ ਦਈਏ ਕਿ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਨੇ 6 ਮਈ ਨੂੰ ਸ਼ੰਭੂ ਪੁਲਿਸ ਸਟੇਸ਼ਨ ਦੇ ਬਾਹਰ ‘ਜ਼ਬਰਦਸਤੀ ਵਿਰੋਧੀ ਧਰਨਾ’ ਦਾ ਸੱਦਾ ਦਿੱਤਾ ਹੈ। ਕਿਸਾਨ ਸੰਗਠਨਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਕਿਸਾਨ ਅੰਦੋਲਨ ਨੂੰ ਬਲ ਪੂਰਵਕ ਹਟਵਾਇਆ ਅਤੇ ਕਿਸਾਨ ਆਗੂਆਂ ਨੂੰ ਧੋਖੇ ਨਾਲ ਹਿਰਾਸਤ ਵਿੱਚ ਲਿਆ।

ਜਗਜੀਤ ਸਿੰਘ ਡੱਲੇਵਾਲ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਕਿਹਾ ਕਿ “ਸਾਰੇ ਜਾਣਦੇ ਹਨ ਕਿ ਮੈਂ ਜ਼ਿਆਦਾ ਚਲ ਫਿਰ ਨਹੀਂ ਸਕਦਾ। ਇਸ ਦੇ ਬਾਵਜੂਦ, ਸਰਕਾਰ ਡਰੀ ਹੋਈ ਹੈ ਅਤੇ ਮੈਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ।”

LEAVE A REPLY

Please enter your comment!
Please enter your name here