ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ 102ਵਾਂ ਦਿਨ; ਪੈਰਾਂ ‘ਤੇ ਆਈ ਸੋਜ
ਚੰਡੀਗੜ੍ਹ, 7 ਮਾਰਚ : ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 102ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਇਸ ਦੇ ਨਾਲ ਹੀ ਇਕ ਵਾਰ ਫਿਰ ਉਨ੍ਹਾਂ ਦੀ ਸਿਹਤ ਵਿਗੜ ਰਹੀ ਹੈ। ਉਨ੍ਹਾਂ ਦੇ ਪੈਰਾਂ ‘ਤੇ ਸੋਜ ਹੈ, ਸਰੀਰ ਵਿੱਚ ਪਾਣੀ ਦੀ ਕਮੀ ਹੈ। ਡਾਕਟਰਾਂ ਦੀ ਟੀਮ ਉਨ੍ਹਾਂ ‘ਤੇ ਨਜ਼ਰ ਰੱਖ ਰਹੀ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੇ ਡਰਿੱਪ ਲਗਵਾਉਣੀ ਵੀ ਬੰਦ ਕੇ ਦਿੱਤੀ ਹੈ।
19 ਮਾਰਚ ਨੂੰ ਸੱਤਵੀਂ ਮੀਟਿੰਗ
ਦੱਸ ਦਈਏ ਕਿ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਸੱਤਵੀਂ ਮੀਟਿੰਗ 19 ਮਾਰਚ ਨੂੰ ਚੰਡੀਗੜ੍ਹ ਵਿੱਚ ਹੋਣੀ ਹੈ। ਇਸ ਤੋਂ ਪਹਿਲਾਂ ਕਿਸਾਨ ਆਪਣਾ ਅੰਦੋਲਨ ਤੇਜ਼ ਕਰਨ ਲਈ ਰਣਨੀਤੀ ਬਣਾ ਰਹੇ ਹਨ। ਇਸੇ ਲੜੀ ਤਹਿਤ ਭਲਕੇ 8 ਮਾਰਚ ਨੂੰ ਕਿਸਾਨਾਂ ਦੀ ਤਰਫੋਂ ਕਿਸਾਨ ਮਹਿਲਾ ਮਹਾਪੰਚਾਇਤ ਕਰਵਾਈ ਜਾਵੇਗੀ। ਇਸ ਤੋਂ ਬਾਅਦ ਪੂਰੇ ਸੂਬੇ ਵਿੱਚ ਕਿਸਾਨ ਮਹਾਪੰਚਾਇਤ ਦੀਆਂ ਤਿਆਰੀਆਂ ਕੀਤੀਆਂ ਜਾਣਗੀਆਂ। ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਮੌਜੂਦਾ ਹਾਲਾਤ ਨੂੰ ਦੇਖਦਿਆਂ ਭਵਿੱਖ ਦੀ ਰਣਨੀਤੀ ਤਿਆਰ ਕਰਨਗੇ।