ਚੰਡੀਗੜ੍ਹ ‘ਚ ਧਰਨੇ ਤੋਂ ਪਹਿਲਾਂ ਕਈ ਕਿਸਾਨ ਆਗੂ ਨਜ਼ਰਬੰਦ
ਚੰਡੀਗੜ੍ਹ, 4 ਮਾਰਚ : ਸੰਯੁਕਤ ਕਿਸਾਨ ਮੋਰਚਾ (SKM) ਦੇ 5 ਮਾਰਚ ਨੂੰ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਤੋਂ ਪਹਿਲਾਂ ਕਈ ਕਿਸਾਨ ਆਗੂਆਂ ਨੂੰ ਨਜ਼ਰਬੰਦ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਆਗੂ ਦਿਲਬਾਗ ਸਿੰਘ ਗਿੱਲ ਨੂੰ ਘਰ ਵਿਚ ਨਜ਼ਰਬੰਦ ਕੀਤਾ ਗਿਆ ਹੈ।
ਕਿਸਾਨ ਆਗੂਆਂ ਤੇ ਵਰਕਰ ਹਿਰਾਸਤ ‘ਚ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ “35 ਦੇ ਕਰੀਬ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿੱਚ ਪ੍ਰਸਤਾਵਿਤ ਮੋਰਚੇ ਤੋਂ ਪਹਿਲਾਂ ਪੁਲੀਸ ਨੇ ਸੂਬੇ ਭਰ ਵਿੱਚ ਕਿਸਾਨ ਆਗੂਆਂ ਤੇ ਵਰਕਰਾਂ ਨੂੰ ਹਿਰਾਸਤ ‘ਚ ਲਿਆ ਹੈ ਅਤੇ ਕਈਆਂ ਨੂੰ ਘਰਾਂ ਚ ਨਜ਼ਰਬੰਦ ਕੀਤਾ ਜਾ ਰਿਹਾ ਹੈ। ਐਸਕੇਐਮ ਨੇ ਕਿਸਾਨਾਂ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਅੱਜ ਲੁਧਿਆਣਾ ਵਿੱਚ ਹੰਗਾਮੀ ਮੀਟਿੰਗ ਸੱਦੀ ਹੈ।
CM ਮਾਨ ਨਾਲ ਹੋਈ ਮੀਟਿੰਗ
ਦੱਸ ਦਈਏ ਕਿ ਸੋਮਵਾਰ ਨੂੰ ਐਸਕੇਐਮ ਆਗੂਆਂ ਦੀ ਪੰਜਾਬ ਭਵਨ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਹੋਈ ਜੋ ਕਿ ਬੇਸਿੱਟਾ ਰਹੀ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਮੀਟਿੰਗ ਵਿੱਚ ਸਿਰਫ਼ ਅੱਧੇ ਮੰਗ ਪੱਤਰ ’ਤੇ ਹੀ ਚਰਚਾ ਹੋਈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਅੱਖ ਵਿੱਚ ਇਨਫੈਕਸ਼ਨ ਹੈ, ਉਨ੍ਹਾਂ ਦੀ ਡਾਕਟਰ ਨਾਲ ਮੁਲਾਕਤ ਹੈ, ਇਸ ਲਈ ਉਨ੍ਹਾਂ ਨੂੰ ਜਾਣਾ ਪਵੇਗਾ। ਉਨ੍ਹਾਂ ਕਿਸਾਨਾਂ ਨੂੰ ਪੁੱਛਿਆ ਕਿ ਉਹ 5 ਤਰੀਕ ਨੂੰ ਕੀ ਕਰਨ ਜਾ ਰਹੇ ਹਨ? ਮੀਟਿੰਗ ਵਿੱਚ ਕਿਸਾਨਾਂ ਨੇ ਆਪਣਾ ਪੱਖ ਰੱਖਿਆ। ਇਸ ਤੋਂ ਬਾਅਦ ਉਹ ਮੀਟਿੰਗ ਛੱਡ ਕੇ ਚਲੇ ਗਏ।
ਹੋਲੀ ‘ਤੇ ਚੰਡੀਗੜ੍ਹ-ਅੰਬਾਲਾ ਤੋਂ ਗੋਰਖਪੁਰ ਲਈ ਚੱਲਣਗੀਆਂ 3 ਵਿਸ਼ੇਸ਼ ਰੇਲਗੱਡੀਆਂ, ਪੜੋ ਵੇਰਵਾ
ਮੁੱਖ ਮੰਤਰੀ ਨੇ ਕਿਹਾ ਕਿ “ਭਾਵੇਂ ਰੋਸ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਜਮਹੂਰੀ ਹੱਕ ਹੈ ਪਰ ਉਨ੍ਹਾਂ ਨੂੰ ਇਹ ਵੀ ਵਿਚਾਰਨਾ ਚਾਹੀਦਾ ਹੈ ਕਿ ਇਸ ਨਾਲ ਸੂਬੇ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਵਪਾਰੀ ਅਤੇ ਸਨਅਤਕਾਰ ਇਸ ਗੱਲ ਨੂੰ ਲੈ ਕੇ ਦੁੱਖ ਪ੍ਰਗਟ ਕਰ ਰਹੇ ਹਨ ਕਿ ਸੜਕਾਂ ਅਤੇ ਰੇਲ ਮਾਰਗ ਲਗਾਤਾਰ ਜਾਮ ਹੋਣ ਕਾਰਨ ਉਨ੍ਹਾਂ ਦੇ ਕਾਰੋਬਾਰ ਪ੍ਰਭਾਵਿਤ ਹੋ ਰਹੇ ਹਨ।