“ਜੇ ਕੱਲ੍ਹ ਮੀਟਿੰਗ ‘ਚ ਨਹੀਂ ਬਣੀ ਗੱਲ ਤਾਂ…” ਸ਼ੰਭੂ ਮੋਰਚੇ ‘ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਰਤਾ ਵੱਡਾ ਐਲਾਨ || Farmers Mahapanchayat
ਚੰਡੀਗੜ੍ਹ,13 ਫਰਵਰੀ: ਕੱਲ੍ਹ ਯਾਨੀ ਕਿ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਅੱਜ ਸ਼ੰਭੂ ਮੋਰਚੇ ‘ਤੇ ਕਿਸਾਨਾਂ ਦੀ ਤੀਜੀ ਵੱਡੀ ਮਹਾਂਪੰਚਾਇਤ ਸ਼ੁਰੂ ਹੋਈ। ਮਹਾਪੰਚਾਇਤ ਵਿੱਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ “ਅਸੀਂ ਲੜਾਈ ਲੜਨਾ ਜਾਣਦੇ ਹਾਂ। ਅਸੀਂ ਜ਼ਮੀਨ ‘ਤੇ ਨਹੀਂ ਹਾਰਦੇ, ਤਾਂ ਅਸੀਂ ਟੇਬਲ ਟਾਕ ‘ਤੇ ਵੀ ਨਹੀਂ ਹਾਰਾਂਗੇ। ਜੇਕਰ ਕੱਲ੍ਹ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਸਫਲ ਨਾ ਹੋਈ ਤਾਂ ਕਿਸਾਨ 25 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨ ਦਾ ਫੈਸਲਾ ਲੈ ਸਕਦੇ ਹਨ।”
ਪੰਜਾਬ ‘ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਇਸ ਦਿਨ ਬੰਦ ਰਹਿਣਗੇ ਸਕੂਲ ਤੇ ਕਾਲਜ
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਕੇਂਦਰੀ ਖੇਤੀਬਾੜੀ ਮੰਤਰੀ ਦੇ ਪੁੱਤਰ ਦਾ ਭਲਕੇ ਵਿਆਹ ਹੈ। ਹਾਲਾਂਕਿ ਬੈਠਕ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ। ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸਪੱਸ਼ਟ ਕੀਤਾ ਸੀ ਕਿ ਉਹ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ। ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 80ਵਾਂ ਦਿਨ ਹੈ। ਡੱਲੇਵਾਲ ਦਾ ਕਹਿਣਾ ਹੈ ਕਿ ਉਹ ਕੇਂਦਰ ਸਰਕਾਰ ਨਾਲ ਮੀਟਿੰਗ ਵਿੱਚ ਜਾਣਾ ਚਾਹੁੰਦੇ ਹਨ, ਤਾਂ ਜੋ ਉਹ ਕਿਸਾਨਾਂ ਦਾ ਪੱਖ ਨੂੰ ਮਜ਼ਬੂਤੀ ਨਾਲ ਰੱਖ ਸਕਣ।