ਅੱਜ ਕਿਸਾਨਾਂ ਦੀ ਕੇਂਦਰ ਨਾਲ ਬੈਠਕ; ਜਗਜੀਤ ਸਿੰਘ ਡੱਲੇਵਾਲ ਸਣੇ 28 ਕਿਸਾਨ ਆਗੂ ਹੋਣਗੇ ਮੀਟਿੰਗ ‘ਚ ਸ਼ਾਮਿਲ
ਚੰਡੀਗੜ੍ਹ, 22 ਫਰਵਰੀ: ਅੱਜ ਚੰਡੀਗੜ੍ਹ ਵਿੱਚ ਕਿਸਾਨਾਂ ਅਤੇ ਕੇਂਦਰ ਵਿਚਾਲੇ ਛੇਂਵੇ ਗੇੜ ਦੀ ਬੈਠਕ ਹੋਵੇਗੀ। ਇਸ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਪ੍ਰਹਿਲਾਦ ਜੋਸ਼ੀ ਤੋਂ ਇਲਾਵਾ ਕਈ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਕਿਸਾਨਾਂ ਦੀ ਤਰਫੋਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ 28 ਕਿਸਾਨ ਆਗੂ ਪਹੁੰਚਣਗੇ।
25 ਫਰਵਰੀ ਨੂੰ ਦਿੱਲੀ ਕੂਚ
ਦੱਸ ਦਈਏ ਕਿ ਕਿਸਾਨ ਆਗੂ ਡੱਲੇਵਾਲ ਨੂੰ ਖਨੌਰੀ ਸਰਹੱਦ ਤੋਂ ਐਂਬੂਲੈਂਸ ਰਾਹੀਂ ਚੰਡੀਗੜ੍ਹ ਲਿਆਂਦਾ ਜਾਵੇਗਾ। ਇਸ ਤੋਂ ਪਹਿਲਾ ਵੀ ਡੱਲੇਵਾਲ ਨੇ 14 ਫਰਵਰੀ ਦੀ ਮੀਟਿੰਗ ਵਿੱਚ ਵੀ ਸ਼ਿਰਕਤ ਕੀਤੀ ਸੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ “ਜੇਕਰ ਅੱਜ ਦੀ ਮੀਟਿੰਗ ਚ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਮਿਲਦਾ ਤਾਂ 25 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨ ਦਾ ਪ੍ਰੋਗਰਾਮ ਤੈਅ ਹੈ। ਜਦ ਅਸੀਂ ਜ਼ਮੀਨ ‘ਤੇ ਨਹੀਂ ਹਾਰੇ, ਤਾਂ ਅਸੀਂ ਟੇਬਲ ਟਾਕ ‘ਤੇ ਵੀ ਨਹੀਂ ਹਾਰਾਂਗੇ। ਜੇਕਰ ਗੱਲਬਾਤ ਵਿੱਚ ਹਾਂ-ਪੱਖੀ ਹੁੰਗਾਰਾ ਮਿਲਦਾ ਹੈ ਤਾਂ ਇਸ ‘ਚ ਬਦਲਾਅ ਯਕੀਨੀ ਹੈ।”