ਵੱਡੀ ਖਬਰ: ਕਿਸਾਨ ਕੱਲ੍ਹ ਨਹੀਂ ਕਰਨਗੇ ਦਿੱਲੀ ਕੂਚ || Farmers Protest
ਚੰਡੀਗੜ੍ਹ : ਸ਼ੰਭੂ ਬਾਰਡਰ ਤੋਂ ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਕਿਸਾਨ ਭਲਕੇ ਦਿੱਲੀ ਕੂਚ ਨਹੀਂ ਕਰਨਗੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਅੱਜ ਸ਼ੰਭੂ ਸਰਹੱਦ ‘ਤੇ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਦਿੱਲੀ ਕੂਚ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ।
ਚੰਡੀਗੜ੍ਹ ਦੀ ਬਜਾਏ ਦਿੱਲੀ ਵਿੱਚ ਹੋਵੇ ਮੀਟਿੰਗ
ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਵੱਲੋਂ ਅੱਜ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਗਰੰਟੀ ਕਾਨੂੰਨ ਅਤੇ ਹੋਰ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਸਮੇਤ ਦੇਸ਼ ਭਰ ਵਿੱਚ ਲੋਕ ਸਭਾ ਅਤੇ ਰਾਜ ਸਭਾ ਸੰਸਦ ਮੈਂਬਰਾਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕਰਨ ਦਾ ਵੀ ਐਲਾਨ ਕੀਤਾ ਗਿਆ ਸੀ। ਪਰ ਕੇਂਦਰ ਤੋਂ ਗੱਲਬਾਤ ਦਾ ਸੱਦਾ ਮਿਲਣ ਤੋਂ ਬਾਅਦ, ਐਸਕੇਐਮ ਨੇ ਕਿਹਾ ਕਿ ਘੇਰਾਓ ਕਰਨ ਦੀ ਬਜਾਏ ਸਾਰੇ ਕਿਸਾਨਾਂ ਨੂੰ ਈ-ਮੇਲ ਰਾਹੀਂ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਭੇਜੇ ਗਏ। ਕੇਂਦਰ ਸਰਕਾਰ ਨੇ 14 ਫਰਵਰੀ ਨੂੰ ਕਿਸਾਨਾਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਹੈ। ਕੇਂਦਰ ਨੇ ਕਿਸਾਨਾਂ ਨੂੰ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਗੱਲਬਾਤ ਲਈ ਸੱਦਿਆ ਹੈ। ਇਸ ‘ਤੇ ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ 14 ਫਰਵਰੀ ਤੋਂ ਪਹਿਲਾਂ ਮੀਟਿੰਗ ਕਰਨੀ ਚਾਹੀਦੀ ਹੈ। ਇਹ ਮੀਟਿੰਗ ਚੰਡੀਗੜ੍ਹ ਦੀ ਬਜਾਏ ਦਿੱਲੀ ਵਿੱਚ ਹੋਣੀ ਚਾਹੀਦੀ ਹੈ।
ਕੋਲਕਾਤਾ ਰੇ.ਪ-ਕ/ਤਲ ਮਾਮਲਾ: ਦੋਸ਼ੀ ਸੰਜੇ ਰਾਏ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ