ਚੰਡੀਗੜ੍ਹ, 20 ਮਾਰਚ: ਪੰਜਾਬ ਪੁਲਿਸ ਨੇ 13 ਮਹੀਨਿਆਂ ਤੋਂ ਬੰਦ ਹਰਿਆਣਾ-ਪੰਜਾਬ ਦੀ ਸ਼ੰਭੂ ਅਤੇ ਖਨੌਰੀ ਸਰਹੱਦ ਨੂੰ ਖਾਲੀ ਕਰਾ ਦਿੱਤਾ ਹੈ। ਇੱਥੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਹਟਾ ਦਿੱਤਾ ਗਿਆ। ਇਸ ਦੌਰਾਨ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਕਿਸਾਨਾਂ ਵੱਲੋਂ ਬਣਾਏ ਗਏ ਸ਼ੈੱਡਾਂ ਨੂੰ ਵੀ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ।
3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਪੰਜਾਬ ਪੁਲਿਸ ਦੀ ਕਾਰਵਾਈ ਤੋਂ ਬਾਅਦ ਅੱਜ ਹਰਿਆਣਾ ਪੁਲਿਸ ਵੀ ਦੋਵੇਂ ਸਰਹੱਦਾਂ ‘ਤੇ ਪਹੁੰਚ ਜਾਵੇਗੀ, ਜਿਸ ਤੋਂ ਬਾਅਦ ਸੀਮਿੰਟ ਦੇ ਬੈਰੀਕੇਡ ਹਟਾ ਦਿੱਤੇ ਜਾਣਗੇ। ਇਸ ਤੋਂ ਬਾਅਦ ਸ਼ੰਭੂ ਸਰਹੱਦ ਤੋਂ ਜੀ.ਟੀ ਰੋਡ ਨੂੰ ਵਾਹਨਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ।
ਐਸਐਸਪੀ ਨਾਨਕ ਸਿੰਘ ਦਾ ਬਿਆਨ
ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਡਿਊਟੀ ਮੈਜਿਸਟਰੇਟ ਦੀ ਹਾਜ਼ਰੀ ਵਿੱਚ ਚੇਤਾਵਨੀ ਦੇ ਕੇ ਇਲਾਕਾ ਖਾਲੀ ਕਰਵਾ ਲਿਆ। ਕੁਝ ਲੋਕਾਂ ਨੇ ਘਰ ਜਾਣ ਦੀ ਇੱਛਾ ਪ੍ਰਗਟਾਈ। ਇਸ ਲਈ ਉਨ੍ਹਾਂ ਨੂੰ ਬੱਸਾਂ ਵਿੱਚ ਘਰ ਭੇਜ ਦਿੱਤਾ ਗਿਆ। ਕਿਸੇ ਵੀ ਤਰਾਂ ਦੇ ਬਲ ਦੇ ਪ੍ਰਯੋਗ ਦੀ ਲੋੜ ਨਹੀਂ ਪਈ ਕਿਉਂਕਿ ਕੋਈ ਵਿਰੋਧ ਨਹੀਂ ਹੋਇਆ। ਕਿਸਾਨਾਂ ਨੇ ਪੂਰਾ ਸਹਿਯੋਗ ਦਿੱਤਾ।
ਇਕ ਸਾਲ ਤੋਂ ਜਾਰੀ ਸੀ ਧਰਨਾ
ਦੱਸ ਦਈਏ ਕਿ ਕਿਸਾਨ 13 ਫਰਵਰੀ 2024 ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਧਰਨਾ ਪ੍ਰਦਰਸ਼ਨ ਕਰ ਰਹੇ ਸਨ। 13 ਫਰਵਰੀ ਨੂੰ ਦਿੱਲੀ ਜਾਂਦੇ ਸਮੇਂ ਹਰਿਆਣਾ ਪੁਲੀਸ ਨੇ ਉਨ੍ਹਾਂ ਨੂੰ ਉਥੇ ਬੈਰੀਕੇਡ ਲਗਾ ਕੇ ਰੋਕ ਲਿਆ ਸੀ। ਉਹ ਐਮਐਸਪੀ ਦੀ ਗਰੰਟੀ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਸਨ।